12.13C Vancouver
ADS

Jul 9, 2026 5:18 PM - Connect Newsroom - Jasmine Singh with files from The Canadian Press

ਬੀ.ਸੀ. ਵਿਚ ਗੈਰ-ਨਿਯੰਤ੍ਰਿਤ ਦਵਾਈਆਂ ਕਾਰਨ 109 ਲੋਕਾਂ ਦੀ ਹੋਈ ਮੌਤ

Share On
109-people-died-from-unregulated-drugs-in-b-c-during-may-preliminary-coroner-data-shows
The report also found that 53 per cent of fatalities occurred within the Vancouver Coastal and Fraser health authorities, where 169 and 166 deaths were recorded, respectively. (Photo: The Canadian Press)

ਬੀ. ਸੀ. ਵਿਚ ਗੈਰ-ਨਿਯੰਤ੍ਰਿਤ ਦਵਾਈਆਂ ਕਾਰਨ ਮਈ ਵਿਚ 109 ਲੋਕਾਂ ਦੀਆਂ ਮੌਤਾਂ ਹੋਈਆਂ ਹਨ, ਯਾਨੀ ਰੋਜ਼ਾਨਾ ਔਸਤਨ 3.5 ਲੋਕਾਂ ਨੇ ਨਸ਼ੇ ਕਾਰਨ ਜਾਨ ਗੁਆਈ ਹੈ। ਕੋਰੋਨਰ ਸਰਵਿਸਸ ਡਿਪਾਰਟਮੈਂਟ ਦੇ ਅੰਕੜਿਆਂ ਮੁਤਾਬਕ, ਫਰਵਰੀ 2020 ਵਿਚ ਦਰਜ ਹੋਈਆਂ 79 ਮੌਤਾਂ ਤੋਂ ਬਾਅਦ ਇਹ ਕਿਸੇ ਇੱਕ ਮਹੀਨੇ ਵਿਚ ਗੈਰ-ਨਿਯੰਤ੍ਰਿਤ ਦਵਾਈਆਂ ਕਾਰਨ ਮੌਤਾਂ ਦੀ ਸਭ ਤੋਂ ਘੱਟ ਗਿਣਤੀ ਹੈ।

ਸਰਕਾਰ ਮੁਤਾਬਕ, ਸਾਲ 2026 ਦੇ ਪਹਿਲੇ ਪੰਜ ਮਹੀਨਿਆਂ ਵਿਚ ਨਸ਼ੇ ਕਾਰਨ ਹੋਈਆਂ ਕੁੱਲ ਮੌਤਾਂ ਵਿਚੋਂ 68 ਫੀਸਦੀ ਲੋਕ 30 ਤੋਂ 59 ਸਾਲ ਦੀ ਉਮਰ ਦੇ ਸਨ ਅਤੇ ਇਹਨਾਂ ਵਿਚੋਂ 76 ਫੀਸਦੀ ਪੁਰਸ਼ ਸਨ। ਅੰਕੜਿਆਂ ਮੁਤਾਬਕ, ਕੁੱਲ ਮੌਤਾਂ ਵਿਚੋਂ 53 ਫੀਸਦੀ ਵੈਨਕੂਵਰ ਕੋਸਟਲ ਅਤੇ ਫਰੇਜ਼ਰ ਹੈਲਥ ਅਥਾਰਿਟੀ ਵਿਚ ਹੋਈਆਂ ਹਨ, ਇੱਥੇ ਕ੍ਰਮਵਾਰ 169 ਅਤੇ 166 ਲੋਕਾਂ ਨੇ ਜਾਨ ਗੁਆਈ ਹੈ। ਇਨ੍ਹਾਂ ਵਿਚੋਂ 81 ਫੀਸਦੀ ਮੌਤਾਂ ਨਿੱਜੀ ਘਰਾਂ, ਸ਼ੈਲਟਰਾਂ ਜਾਂ ਸਪੋਰਟਿਵ ਹਾਊਸਿੰਗ ਵਰਗੀਆਂ ਥਾਵਾਂ 'ਤੇ ਹੋਈਆਂ, ਜਦੋਂ ਕਿ 18 ਫੀਸਦੀ ਗੱਡੀਆਂ, ਸੜਕਾਂ ਜਾਂ ਪਾਰਕਾਂ ਵਰਗੇ ਖੁੱਲ੍ਹੇ ਸਥਾਨਾਂ 'ਤੇ ਮ੍ਰਿਤਕ ਪਾਏ ਗਏ ਸਨ।

ਜਾਂਚ ਦੌਰਾਨ ਮ੍ਰਿਤਕਾਂ ਦੇ ਸਰੀਰ ਵਿਚ ਮੁੱਖ ਤੌਰ 'ਤੇ fluorofentanyl, ਕੋਕੇਨ, ਫੈਂਟਾਨਿਲ ਅਤੇ ਮੈਥਾਮਫੇਟਾਮਾਈਨ ਵਰਗੇ ਘਾਤਕ ਨਸ਼ੀਲੇ ਪਦਾਰਥਾਂ ਦੀ ਪੁਸ਼ਟੀ ਹੋਈ। ਕੋਰੋਨਰ ਸਰਵਿਸ ਮੁਤਾਬਕ, ਇਹ ਰਿਪੋਰਟ ਫਿਲਹਾਲ ਸ਼ੁਰੂਆਤੀ ਹੈ ਅਤੇ ਅੰਤਿਮ ਨਤੀਜੇ ਆਉਣ ਤੋਂ ਬਾਅਦ ਇਸ ਵਿਚ ਬਦਲਾਅ ਹੋ ਸਕਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link