Apr 3, 2020 1:14 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 11,000 ਦੇ ਪਾਰ ਪਹੁੰਚਗਏ ਹਨ।
ਪੀੜਤ ਲੋਕਾਂ ਦੀ ਗਿਣਤੀ 11,283 ਹੋ ਗਈ ਹੈ।
ਅੱਜ ਇੱਕ ਪਾਸੇ ਔਂਟੈਰੀਓ 'ਚ 401 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ, ਜਦਕਿ ਦੂਜੇ ਪਾਸੇ ਬੀ.ਸੀ. ਵਿੱਚ 55 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਦਿੱਤੀ ਗਈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 2,793 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,121 ਹੋ ਚੁੱਕੀ ਹੈ। ਬੀ.ਸੀ. 'ਚ ਇਸ ਵਾਇਰਸ ਕਾਰਨ 31 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਵੀਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 5,518 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 968, ਸਸਕੈਚਵਿਨ ਵਿੱਚ 206, ਮੈਨੀਟੋਬਾ 'ਚ 167, ਨਿਊ ਬਰੰਸਵਿਕ 'ਚ 91, ਨੋਵਾ ਸਕੌਸ਼ੀਆ 'ਚ 193, ਪੀ.ਈ.ਆਈ. 'ਚ 22, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 183 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ 1,900 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਦੇਸ਼ ਵਿੱਚ ਕੁਲ 138 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




