11.29C Vancouver
ADS

Aug 25, 2021 7:23 PM -

ਬੀ.ਸੀ. 'ਚ 11,351 ਪ੍ਰਾਪਰਟੀਆਂ ਕਰ ਰਹੀਆਂ ਇਵੈਕੂਏਸ਼ਨ ਐਲਰਟ ਦਾ ਸਾਹਮਣਾ

Share On
11-351-properties-on-evacuation-alert-in-b-c
The wildfire situation is continually evolving. (Photo - BC Wildfire Service/Twitter)

ਬੀ.ਸੀ. 'ਚ ਵਾਈਲਡਫਾਇਰਸ ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਇਸ ਵੇਲੇ 249 ਵਾਈਲਡਫਾਇਰਸ ਬਲ ਰਹੀਆਂ ਹਨ।

1 ਅਪ੍ਰੈਲ ਤੋਂ ਹੁਣ ਤਕ ਸੂਬੇ 'ਚ ਕੁੱਲ 1,551 ਵਾਈਲਡਫਾਇਰਸ ਦਸਤਕ ਦੇ ਚੁੱਕੀਆਂ ਹਨ।

ਇਸ 'ਚ 861,283 ਹੈਕਟੇਅਰ ਇਲਾਕੇ ਨੂੰ ਨੁਕਸਾਨ ਪਹੁੰਚਿਆ ਹੈ।

ਇਹਨਾਂ ਅੱਗਾਂ 'ਤੇ ਕਾਬੂ ਪਾਉਣ ਲਈ ਸੂਬੇ 'ਚ 3,374 ਫਾਇਰਫਾਈਟਰ ਅਤੇ ਹੋਰ ਟੀਮਾਂ ਮੁਸ਼ੱਕਤ ਕਰ ਰਹੀਆਂ ਹਨ।

ਇਸ 'ਚ ਸੂਬੇ ਦੇ ਬਾਹਰ ਦੇ ਕਰਿਊਸ ਵੀ ਸ਼ਾਮਿਲ ਹਨ।

ਸੂਬੇ ਤੋਂ ਬਾਹਰ ਦੇ ਫਾਇਰਫਾਈਟਰਸ ਅਤੇ ਟੀਮਾਂ ਦੀ ਗਿਣਤੀ 464 ਦੱਸੀ ਗਈ ਹੈ।

ਵਾਈਲਡਫਾਇਰਸ 'ਤੇ ਕਾਬੂ ਪਾਉਣ ਲਈ 161 ਹੈਲੀਕਾਪਟਰ ਅਤੇ ਹਵਾਈ ਜਹਾਜ ਵਰਤੇ ਜਾ ਰਹੇ ਹਨ।

ਬੀ.ਸੀ. 'ਚ 48 ਇਵੈਕੂਏਸ਼ਨ ਆਰਡਰ ਅਤੇ 96 ਇਵੈਕੂਏਸ਼ਨ ਐਲਰਟ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਵੈਕੂਏਸ਼ਨ ਆਰਡਰਸ ਕਾਰਨ 3,746 ਪ੍ਰਾਪਰਟੀਆਂ ਅਤੇ ਇਵੈਕੂਏਸ਼ਨ ਐਲਰਟ ਤੋਂ 11,351 ਪ੍ਰਾਪਰਟੀਆਂ ਪ੍ਰਭਾਵਿਤ ਹੋ ਰਹੀਆਂ ਹਨ।

Latest news

42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link