12.7C Vancouver
ADS

Aug 29, 2023 6:30 PM - The Canadian Press

ਔਨਟੈਰੀਓ ਦੇ ਵਿਅਕਤੀ 'ਤੇ ਸੋਡੀਅਮ ਨਾਈਟ੍ਰਾਈਟ ਵੇਚਣ ਲਈ 12 ਨਵੇਂ ਦੋਸ਼ ਲਗਾਏ ਗਏ

Share On
12-new-charges-laid-against-ontario-man-for-selling-sodium-nitrite
Law is suspected of sending at least 1,200 packages to more than 40 countries, police said.

ਪੁਲਿਸ ਨੇ ਓਨਟਾਰੀਓ ਦੇ ਇੱਕ ਵਿਅਕਤੀ ਦੇ ਖਿਲਾਫ ਇੱਕ ਦਰਜਨ ਨਵੇਂ ਦੋਸ਼ ਲਗਾਏ ਹਨ।

ਜੋ ਲੋਕ ਖੁਦ ਨੂੰ ਨੁਕਸਾਨ ਪਹੁੰਚਣਾ ਚਾਹੁੰਦੇ ਸਨ ਉਹਨਾਂ ਨੂੰ ਮਾਰੂ ਪਦਾਰਥ ਵੇਚਣ ਵਾਲੇ ਮੁਲਜ਼ਮ ‘ਤੇ ਪੁਲਿਸ ਨੇ 12 ਦੋਸ਼ ਆਇਦ ਕੀਤੇ ਹਨ।

ਪੀਲ ਰੀਜਨਲ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਇੱਕ ਹਫ਼ਤੇ ਪਹਿਲਾਂ ਬ੍ਰਿਟਿਸ਼ ਪੁਲਿਸ ਨੇ ਖ਼ੁਲਾਸਾ ਕੀਤਾ ਸੀ ਉਹ ਯੂਕੇ ਵਿੱਚ 88 ਲੋਕਾਂ ਦੀਆਂ ਮੌਤਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਨੇ ਕੈਨੇਡਾ-ਅਧਾਰਤ ਵੈੱਬਸਾਈਟਾਂ ਤੋਂ ਪ੍ਰੋਡਕਟਸ ਖ਼ਰੀਦੇ ਸਨ।

ਉਹ ਲੋਕਾਂ ਲਈ ਜਾਨਲੇਵਾ ਸਨ।

ਸੂਬੇ ਭਰ ਦੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦਿੱਤਾ।

ਦਰਅਸਲ ਇਹ ਜਾਂਚ ਉਸ ਵੇਲੇ ਸ਼ੁਰੂ ਹੁੰਦੀ ਹੈ ਜਦੋਂ ਕੈਨੇਥ ਲਾਅ ਨਾਂ ਦੇ ਇੱਕ ਕੈਨੇਡੀਅਨ ਵਿਅਕਤੀ ਦੀ ਗ੍ਰਿਫਤਾਰੀ ਹੁੰਦੀ ਹੈ।

ਲਾਅ ‘ਤੇ ਕਈ ਤਰ੍ਹਾਂ ਦੀਆਂ ਵੈੱਬਸਾਈਟਾਂ ਦੀ ਵਰਤੋਂ ਕਰਕੇ ਸੋਡੀਅਮ ਨਾਈਟ੍ਰਾਈਟ ਨੂੰ ਵੇਚਣ ਦਾ ਦੋਸ਼ ਹੈ।

ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਨਵੇਂ ਦੋਸ਼ ਟੋਰੌਂਟੋ ਵਿੱਚ ਚਾਰ ਮੌਤਾਂ, ਯੌਰਕ ਰੀਜਨ ਵਿੱਚ ਤਿੰਨ, ਡਰਹਮ ਰੀਜਨ ਵਿੱਚ ਇੱਕ, ਲੰਡਨ, ਓਨਟੇਰਿਓ ਵਿੱਚ ਇੱਕ, ਥੰਡਰ ਬੇ ਵਿੱਚ ਇੱਕ, ਵਾਟਰਲੂ ਵਿੱਚ ਇੱਕ ਅਤੇ ਪੀਲ ਰੀਜਨ ਵਿੱਚ ਇੱਕ ਹੋਰ ਮੌਤ ਨਾਲ ਜੁੜੇ ਹੋਏ ਹਨ।

ਇੰਸਪੈਕਟਰ ਸਾਈਮਨ ਜੇਮਸ ਦਾ ਕਹਿਣਾ ਹੈ ਕਿ ਇਨ੍ਹਾਂ ਮਾਮਲਿਆਂ ਦੇ ਪੀੜਤ ਸੂਬੇ ਭਰ ਵਿਚ ਹਨ ਅਤੇ ਉਨ੍ਹਾਂ ਦੀ ਉਮਰ 16 ਤੋਂ 36 ਸਾਲ ਦੇ ਵਿਚਕਾਰ ਹੈ।

ਪੁਲਿਸ ਨੇ ਕਿਹਾ ਕਿ ਲਾਅ ‘ਤੇ 40 ਤੋਂ ਵੱਧ ਦੇਸ਼ਾਂ ਵਿਚ ਘੱਟੋ-ਘੱਟ 1,200 ਪੈਕੇਜ ਭੇਜਣ ਦਾ ਸ਼ੱਕ ਹੈ।

ਅਮਰੀਕਾ, ਇਟਲੀ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਵੀ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link