14.37C Vancouver
ADS

Jul 15, 2020 12:34 AM -

ਬੀ.ਸੀ. 'ਚ ਕੋਵਿਡ-19 ਦੇ 13 ਨਵੇਂ ਮਾਮਲੇ ਹੋਏ ਰਿਪੋਰਟ

Share On
13-new-covid-19-cases-reported-in-b-c-1
(File) -  British Columbia's public health officer, Dr. Bonnie Henry giving her views during a press conference. - B.C. government

ਮੰਗਲਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 13 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ।

ਇਹ ਮਾਮਲੇ ਸੋਮਵਾਰ ਤੋਂ ਮੰਗਲਵਾਰ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,128 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ।

ਬੀ.ਸੀ. 'ਚ 209 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।

ਹੁਣ ਤੱਕ ਵਾਇਰਸ ਲਈ ਪਾਜ਼ਿਟਿਵ ਪਾਏ ਗਏ 2,730 ਮਾਮਲੇ ਸੁਲਝ ਜਾਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਕੁੱਲ 14 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 5 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਅੱਜ ਡਾ. ਬੌਨੀ ਹੈਨਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੈਨੇਡਾ ਅਤੇ ਅਮਰੀਕਾ ਵਿਚਾਲੇ ਯਾਤਰਾ ਸੰਬੰਧੀ ਪਬੰਦੀ ਨੂੰ ਵਧਾ ਦਿੱਤਾ ਗਿਆ ਹੈ।

ਪਰ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਲਾਕੇ 'ਚ ਕੋਈ ਵਿਅਕਤੀ ਅਮਰੀਕਾ ਦੀਆਂ ਪਲੇਟਸ ਲਗਾ ਕੇ ਵਾਹਨ 'ਤੇ ਜਾਂਦਾ ਵਿਖਾਈ ਦਵੇ, ਤਾਂ ਉਸ ਬਾਰੇ ਇੱਕੋ ਦਮ ਧਾਰਨਾ ਨਾ ਬਣਾ ਲਈ ਜਾਵੇ।

ਉਨ੍ਹਾਂ ਕਿਹਾ ਕਿ ਉਹ ਕੋਈ ਅਮਰੀਕਾ 'ਚ ਰਹਿਣ ਵਾਲਾ ਕਨੇਡੀਅਨ ਵਿਅਕਤੀ ਵੀ ਹੋ ਸਕਦਾ ਹੈ, ਜੋ ਕਿ ਆਪਣੇ ਪਰਿਵਾਰ ਦੇ ਕੋਲ ਪਹੁੰਚਿਆ ਹੋਵੇ।

ਹਾਲਾਂਕਿ ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਖੁਦ ਨੂੰ 14 ਦਿਨ ਲਈ ਇਕੱਲੇ 'ਚ ਰੱਖਣਾ ਚਾਹੀਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link