12.6C Vancouver
ADS

Oct 10, 2025 4:15 PM - The Canadian Press

ਗੈਰ-ਨਿਯੰਤ੍ਰਿਤ ਦਵਾਈਆਂ ਕਾਰਨ ਬੀਸੀ 'ਚ ਜੁਲਾਈ ਤੋਂ ਅਗਸਤ ਦੌਰਾਨ ਕਈ ਲੋਕਾਂ ਦੀ ਮੌਤ

Share On
153-people-died-in-july-149-in-august-from-unregulated-drugs-in-b-c-coroner
Those numbers are up slightly from the previous two months when the service reported 145 people died in May and 147 people died in June.(Photo: The Canadian Press)

ਬ੍ਰਿਟਿਸ਼ ਕੋਲੰਬੀਆ ਵਿਚ ਜੁਲਾਈ 2025 ਵਿਚ ਗੈਰ-ਨਿਯੰਤ੍ਰਿਤ ਜ਼ਹਿਰੀਲੀਆਂ ਦਵਾਈਆਂ ਕਾਰਨ 153 ਲੋਕਾਂ ਅਤੇ ਅਗਸਤ ਵਿਚ 149 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਇਸ ਸਾਲ ਹੁਣ ਤੱਕ ਜ਼ਹਿਰੀਲੀ ਡਰੱਗ ਨਾਲ ਹੋਣ ਵਾਲੀਆਂ ਮੌਤਾਂ ਦੀ ਕੁੱਲ ਗਿਣਤੀ 1,218 ਤੱਕ ਪਹੁੰਚ ਗਈ ਹੈ।

ਬੀ. ਸੀ. ਕੋਰੋਨਰ ਸਰਵਿਸ ਮੁਤਾਬਕ, ਸੂਬੇ ਵਿਚ ਅਨਿਯੰਤ੍ਰਿਤ ਡਰੱਗ ਕਾਰਨ ਹੋਈਆਂ ਮੌਤਾਂ ਵਿਚੋਂ 70 ਫੀਸਦੀ ਵਿਚ ਫੈਂਟਾਨਿਲ ਪਾਇਆ ਗਿਆ ਅਤੇ ਮੌਤਾਂ ਦੇ ਹੋਰ ਆਮ ਕਾਰਨ ਵਿਚ ਕੋਕੀਨ ਅਤੇ ਮੈਥਾਮਫੇਟਾਮਾਈਨ ਸੀ, ਜੋ 52 ਫੀਸਦੀ ਮਾਮਲਿਆਂ ਵਿਚ ਪਾਏ ਗਏ ਹਨ।

ਬੀ. ਸੀ. ਕੋਰੋਨਰ ਸਰਵਿਸ ਮੁਤਾਬਕ, 2025 ਵਿਚ ਹੁਣ ਤੱਕ ਜਿਨ੍ਹਾਂ ਸ਼ਹਿਰਾਂ ਵਿਚ ਸਭ ਤੋਂ ਵੱਧ ਅਨਿਯੰਤ੍ਰਿਤ ਨਸ਼ੀਲੇ ਪਦਾਰਥਾਂ ਨਾਲ ਮੌਤਾਂ ਹੋਈਆਂ ਹਨ,ਉਨ੍ਹਾਂ ਵਿਚ ਵੈਨਕੂਵਰ, ਸਰੀ ਅਤੇ ਗ੍ਰੇਟਰ ਵਿਕਟੋਰੀਆ ਸ਼ਾਮਲ ਹਨ। ਡਿਪਾਰਟਮੈਂਟ ਨੇ ਇਹ ਵੀ ਦੱਸਿਆ ਕਿ ਡਰੱਗ ਕਾਰਨ ਇਸ ਸਾਲ ਹੁਣ ਤੱਕ 19 ਸਾਲ ਤੇ ਇਸ ਤੋਂ ਘੱਟ ਉਮਰ ਦੇ 21 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2024 ਵਿਚ ਇਸ ਸਮੇਂ ਤੱਕ ਇਹ ਗਿਣਤੀ 15 ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link