19.05C Vancouver
ADS

Jul 22, 2026 5:02 PM - Connect Newsroom - Ramandeep Kaur

ਕੈਮਲੂਪਸ ਆਰਸੀਐਮਪੀ ਦੀ ਦੋ ਦਿਨਾਂ ਕਾਰਵਾਈ ਦੌਰਾਨ 16 ਗ੍ਰਿਫ਼ਤਾਰ, ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ

Share On
16-arrested-as-kamloops-rcmp-seize-weapons-loaded-shotgun-and-more-than-one-kilogram-of-drugs
Weapons and illicit drugs seized during a two-day targeted enforcement operation by the Kamloops RCMP Proactive Enforcement Team. (Photo: X BCRCMP)

ਕੈਮਲੂਪਸ ਆਰਸੀਐਮਪੀ ਦੀ Proactive ਇਨਫੋਰਸਮੈਂਟ ਟੀਮ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਦੋ ਦਿਨਾ ਕਾਰਵਾਈ ਦੌਰਾਨ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਹੈ। ਆਰਸੀਐਮਪੀ ਮੁਤਾਬਕ, 3 ਅਤੇ 4 ਜੁਲਾਈ ਨੂੰ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਸ਼ਹਿਰ ਦੇ ਅਪਰਾਧਿਕ ਹੌਟਸਪੌਟਸ ਅਤੇ ਪਹਿਲਾਂ ਤੋਂ ਨਾਮਜ਼ਦ ਸ਼ੱਕੀ ਅਪਰਾਧੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ਦੇ ਨਤੀਜੇ ਵਜੋਂ 16 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।

ਇਸ ਦੌਰਾਨ 16 ਖ਼ਤਰਨਾਕ ਜਾਂ ਪਾਬੰਦੀਸ਼ੁਦਾ ਹਥਿਆਰ ਜਿਵੇਂ ਕਿ ਬੀਅਰ ਸਪਰੇਅ, brass knuckles, batons, ਚਾਕੂ ਅਤੇ ਇੱਕ ਕੁਹਾੜੀ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਮੌਕੇ ਤੋਂ ਇੱਕ replica firearm ਸਮੇਤ ਇੱਕ ਲੋਡਡ 12-ਗੇਜ ਸ਼ਾਟਗਨ ਦੀ ਵੀ ਬਰਾਮਦਗੀ ਹੋਈ। ਸੁਪਰਡੈਂਟ ਪੇਲੀ ਮੁਤਾਬਕ, ਡਰੱਗ ਦੇ ਸਬੰਧ ਵਿਚ ਪੁਲਿਸ ਨੇ 1 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸੰਗਠਿਤ ਅਪਰਾਧ ਗਤੀਵਧੀਆਂ 'ਤੇ ਸ਼ਿਕੰਜਾ ਕੱਸਣ ਅਤੇ ਪਬਲਿਕ ਸੇਫਟੀ ਨੂੰ ਮਜ਼ਬੂਤ ਕਰਨ ਲਈ ਇਹ Proactive ਕਾਰਵਾਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਈ ਹੈ। ਫਿਲਹਾਲ ਕੈਮਲੂਪਸ ਆਰਸੀਐਮਪੀ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਹੀਂ ਜਾਰੀ ਕੀਤੀ ਅਤੇ ਨਾ ਹੀ ਉਹਨਾਂ ਬਾਰੇ ਹੋਰ ਵੇਰਵੇ ਦਿੱਤੇ ਗਏ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link