11.92C Vancouver
ADS

Apr 24, 2020 2:03 AM -

ਵਾਈਟ ਰੌਕ ਦੇ 16 ਮਿਲੀਅਨ ਡਾਲਰ ਜੈਕਪੌਟ ਜੇਤੂ ਨੇ ਸਾਂਝੀ ਕੀਤੀ ਦਿਲਚਸਪ ਕਹਾਣੀ

Share On
16-million-dollar-jackpot-winner-white-rock-man-shares-an-interesting-story
The sun begins to rise through trees as Bluebells, also known as wild Hyacinth, bloom in the Hallerbos forest in Halle, Belgium, on Thursday, April 16, 2020. Bluebells are particularly associated with ancient woodland where it can dominate the forest floor to produce carpets of violet–blue flowers. (AP Photo/Virginia Mayo)

ਵਾਈਟ ਰੌਕ ਦੇ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਓਹ ਆਪਣੇ ਵਾਸ਼ਰੂਮ 'ਚ ਸੀ, ਜਦ ਉਸਨੇ ਵੇਖਿਆ ਕਿ ਉਸਨੇ ਲੋਟੋ-649 ਦੇ ਸਾਰੇ ਨੰਬਰਾਂ ਵਾਲੀ ਟਿਕਟ ਹਾਸਿਲ ਕੀਤੀ ਹੋਈ ਹੈ।

ਟਿਬੋਰ ਟੂਸ਼ਨਾਡੀ ਦਾ ਕਹਿਣਾ ਸੀ ਕਿ ਉਸਨੇ ਗੂਗਲ ਕਰਕੇ ਵੇਖਿਆ ਕਿ ਆਖਿਰ 15 ਅਪ੍ਰੈਲ ਦੇ ਡਰਾਅ ਦੇ ਨੰਬਰ ਕਿ ਸਨ।

ਉਨ੍ਹਾਂ ਕਿਹਾ ਕਿ ਨੰਬਰ ਵੇਖੇ ਕੇ ਓਹ ਹੈਰਾਨ ਹੋ ਗਿਆ ਅਤੇ ਨੰਬਰਾਂ ਨੂੰ ਲਗਾਤਾਰ ਵੇਖਦਾ ਰਿਹਾ।

ਫੇਰ ਲਗਾਤਾਰ ਨੰਬਰ ਵੇਖ ਕੇ ਤਸੱਲੀ ਕਰਨ ਤੋਂ ਬਾਅਦ ਉਸਨੂੰ ਅਹਿਸਾਸ ਹੋਇਆ ਕਿ ਓਹ $16 ਮਿਲੀਅਨ ਦੇ ਜੈਕਪੌਟ ਦਾ ਜੇਤੂ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਨੂੰ ਲੈਕੇ ਇੰਨੀ ਹੈਰਾਨੀ ਹੋ ਗਈ ਸੀ ਕਿ ਆਪਣੀ ਪਤਨੀ ਨੂੰ ਦੱਸਣ ਲਈ ਉਨ੍ਹਾਂ ਕੋਲ ਸ਼ਬਦ ਹੀ ਨਹੀਂ ਸਨ।

ਰਾਤ ਨੂੰ ਸੌਣ ਤੋਂ ਬਾਅਦ ਅਗਲੇ ਦਿਨ ਦੁਪਹਿਰ ਦੇ ਸਮੇਂ, ਉਨ੍ਹਾਂ ਆਪਣੀ ਪਤਨੀ ਨੂੰ ਇਸ ਜਿੱਤ ਦੀ ਜਾਣਕਾਰੀ ਦਿੱਤੀ।

ਟੂਸ਼ਨਾਡੀ ਨੇ ਕਿਹਾ ਕਿ ਕੋਵਿਡ-19 ਕਾਰਨ ਬਣੇ ਹਾਲਾਤਾਂ ਦੇ ਖਤਮ ਹੋਣ ਤੋਂ ਬਾਅਦ, ਓਹ ਆਪਣੇ ਪਰਿਵਾਰ ਨਾਲ ਟਰੈਵਲ ਕਰਨਾ ਚਾਹੁੰਦਾ ਹੈ, ਅਤੇ ਪਹਿਲੀ ਫੇਰੀ ਲਈ ਜਗ੍ਹਾ ਦੀ ਚੋਣ ਉਸਦੀ ਪਤਨੀ ਵੱਲੋਂ ਕੀਤੀ ਜਾਵੇਗੀ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link