May 19, 2020 12:19 AM -

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਦੱਸਿਆ ਕਿ ਸੂਬੇ 'ਚ ਕੋਰੋਨਾ ਵਾਇਰਸ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ।
ਇਹ ਮਾਮਲੇ ਸ਼ਨੀਵਾਰ ਤੋਂ ਸੋਮਵਾਰ ਵਿਚਾਲੇ ਦੇ 48 ਘੰਟਿਆਂ ਦੇ ਦਰਮਿਆਨ ਦੇ ਹਨ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,444 ਹੋ ਗਈ ਹੈ।
ਸੂਬੇ 'ਚ ਸ਼ਨੀਵਾਰ ਤੋਂ ਐਤਵਾਰ ਵਿਚਾਲੇ ਅਤੇ ਫੇਰ ਐਤਵਾਰ ਤੋਂ ਸੋਮਵਾਰ ਵਿਚਾਲੇ, 8-8 ਮਾਮਲੇ ਸਾਹਮਣੇ ਆਉਣ ਬਾਰੇ ਦੱਸਿਆ ਗਿਆ ਹੈ।
ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਵਿਕਟੋਰੀਆ ਡੇਅ ਲੌਂਗ ਵੀਕਐਂਡ ਦੌਰਾਨ ਸੂਬੇ ਦੇ 2 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।
ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 143 ਹੋ ਗਈ ਹੈ।
ਸੂਬੇ ਦੇ ਲੋਕਾਂ ਲਈ ਰਾਹਤ ਦੀ ਖਬਰ ਇਹ ਹੈ ਕਿ ਵਾਇਰਸ ਤੋਂ ਪਾਜ਼ਿਟਿਵ ਪਾਏ ਗਏ 1,966 ਲੋਕ ਰਿਕਵਰ ਕਰਨ 'ਚ ਕਾਮਯਾਬ ਰਹੇ ਹਨ।
ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਸਾਹਮਣੇ ਆਏ ਮੌਤ ਦੇ ਦੋਨੇ ਮਾਮਲੇ ਲੌਂਗ ਟਰਮ ਕੇਅਰ ਹੋਮਜ਼ ਨਾਲ ਸੰਬੰਧਤ ਹਨ।




