11.88C Vancouver
ADS

Apr 28, 2025 12:52 PM - The Canadian Press

ਬੀਸੀ ਫੈਸਟੀਵਲ ਹਮਲੇ 'ਚ 11 ਦੀ ਮੌਤ, 17 ਲੋਕ ਹਸਪਤਾਲ 'ਚ ਦਾਖ਼ਲ

Share On
17-remain-in-hospital-after-b-c-festival-attack
B.C.'s Health Ministry issued an update last night saying 32 people were seen at several hospitals in the Lower Mainland and 17 remained in care. (Photo: The Canadian Press)

ਵੈਨਕੂਵਰ ਵਿਚ ਸ਼ਨੀਵਾਰ ਰਾਤ ਨੂੰ ਫਿਲਪੀਨੋ ਕੈਨੇਡੀਅਨ ਕਮਿਊਨਿਟੀ ਦੇ ਲਾਪੂ-ਲਾਪੂ ਸਟ੍ਰੀਟ ਤਿਉਹਾਰ ਦੌਰਾਨ ਇੱਕ ਕਾਲੇ ਰੰਗ ਦੀ ਆਡੀ ਐਸਯੂਵੀ ਨੇ ਦਰਜਨਾਂ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਮਰਨ ਵਾਲਿਆਂ ਵਿਚ ਇੱਕ ਪੰਜ ਸਾਲਾ ਲੜਕੀ ਵੀ ਸ਼ਾਮਲ ਸੀ। ਪੁਲਿਸ ਨੇ ਇਸ ਮਾਮਲੇ ਵਿਚ ਵੈਨਕੂਵਰ ਦੇ 30 ਸਾਲਾ ਕਾਈ-ਜੀ ਐਡਮ ਲੋ ਨੂੰ ਕਤਲ ਦੇ 8 ਦੋਸ਼ਾਂ ਨਾਲ ਚਾਰਜ ਕੀਤਾ ਹੈ। ਇਹ ਘਟਨਾ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਫਿਲਪੀਨੋ ਕੈਨੇਡੀਅਨ ਕਮਿਊਨਿਟੀ ਦੇ ਲੋਕਾਂ ਦਾ ਜ਼ਸ਼ਨ ਮਾਤਮ ਵਿਚ ਬਦਲ ਗਿਆ। ਵੈਨਕੂਵਰ ਪੁਲਿਸ ਦੇ ਕਾਰਜਕਾਰੀ ਪੁਲਿਸ ਮੁਖੀ ਸਟੀਵ ਰਾਏ ਨੇ ਇਸ ਹਮਲੇ ਨੂੰ ਸ਼ਹਿਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਦੱਸਿਆ।

ਇਸ ਤਿਉਹਾਰ ਵਿਚ ਫਿਲਪੀਨੋ ਕੈਨੇਡੀਅਨ ਕਮਿਊਨਿਟੀ ਦੇ 100,000 ਤੱਕ ਲੋਕ ਸ਼ਾਮਲ ਹੋਏ ਸਨ। ਵੈਨਕੂਵਰ ਪੁਲਿਸ ਮੁਤਾਬਕ, ਜ਼ਖਮੀਆਂ ਵਿਚੋਂ 17 ਲੋਕ ਅਜੇ ਵੀ ਹਸਪਤਾਲ ਵਿਚ ਹਨ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਤੇ ਨਾਜ਼ੁਕ ਹੈ ਅਤੇ ਹੋਰਾਂ ਨੂੰ ਗੈਰ-ਜਾਨਲੇਵਾ ਸੱਟਾ ਲੱਗੀਆਂ ਸਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link