12.99C Vancouver
ADS

Dec 8, 2021 1:23 AM - The Canadian Press

ਡੈਲਟਾ 'ਚ ਲਾਪਤਾ ਹੋਈ 17 ਸਾਲਾ ਲੜਕੀ ਦੀ ਮੌਤ, ਪੁਲਿਸ ਨੇ ਮੌਤ ਦੇ ਹਾਲਾਤਾਂ ਨੂੰ ਦੱਸਿਆ ਸ਼ੱਕੀ; ਟਵਾਸਨ 'ਚ ਇੱਕ ਘਰ 'ਚ ਮਿਲਿਆ ਲੜਕੀ ਦਾ ਮ੍ਰਿਤ ਸ਼ਰੀਰ

Share On
17-year-old-girl-found-dead-after-being-reported-missing-sunday-delta-b-c-police
A 17 year old girl who was reported missing Sunday has been found dead inside a home on Tsawwassen First Nation lands south of Vancouver, B.C. (Photo - Delta Police/Twitter)

ਐਤਵਾਰ ਨੂੰ ਡੈਲਟਾ ਪੁਲਿਸ ਵੱਲੋਂ ਰਿਪੋਰਟ ਕੀਤੀ ਗਈ ਲਾਪਤਾ ਲੜਕੀ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਉਸ ਦਾ ਮ੍ਰਿਤ ਸ਼ਰੀਰ ਮਿਲਿਆ ਹੈ।

ਪੁਲਿਸ ਨੇ ਦੱਸਿਆ ਕਿ 17 ਸਾਲਾ ਲੜਕੀ ਦਾ ਮ੍ਰਿਤ ਸ਼ਰੀਰ ਵੈਨਕੂਵਰ ਦੇ ਦੱਖਣ ਵਾਲੇ ਪਾਸੇ ਟਵਾਸਨ ਫਰਸਟ ਨੇਸ਼ਨ ਦੇ ਇੱਕ ਘਰ ਵਿੱਚ ਮਿਲਿਆ।

ਲੜਕੀ ਦਾ ਨਾਮ ਮਾਇਕੇ ਬਲੌਮ ਦੱਸਿਆ ਗਿਆ ਹੈ।

ਉਸ ਦੀ ਮੌਤ ਦੇ ਮਾਮਲੇ 'ਚ ਇੱਕ ਆਦਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਲੜਕੀ ਦਾ ਮ੍ਰਿਤ ਸ਼ਰੀਰ ਮੰਗਲਵਾਰ ਨੂੰ ਮਿਲਿਆ ਸੀ।

ਮਾਮਲੇ ਦੀ ਜਾਂਚ ਫਿਲਹਾਲ ਸ਼ੁਰੂਆਤੀ ਦੌਰ ਵਿੱਚ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਬਲੌਮ ਨੂੰ ਆਖਰੀ ਵਾਰ ਉਸ ਦੇ ਪਰਿਵਾਰਿਕ ਮੈਂਬਰਾਂ ਨੇ 3 ਦਿਸੰਬਰ ਨੂੰ ਵੇਖਿਆ ਸੀ।

ਉਸ ਦੇ ਲਾਪਤਾ ਹੋਣ ਅਤੇ ਪਰਿਵਾਰ ਨਾਲ ਸੰਪਰਕ ਨਾ ਕਰਨ ਨੂੰ ਉਸ ਸ਼ਖਸੀਅਤ ਦੇ ਹਿੱਸੇ ਦੇ ਵਿਪਰੀਤ ਮੰਨਿਆ ਜਾ ਰਿਹਾ ਸੀ।

ਪੁਲਿਸ ਨੇ ਸੋਮਵਾਰ ਨੂੰ ਲਾਪਤਾ ਲੜਕੀ ਬਾਰੇ ਜਾਣਕਾਰੀ ਜਾਰੀ ਕੀਤੀ ਸੀ।

ਡੈਲਟਾ ਪੁਲਿਸ ਦੇ ਬੁਲਾਰੇ ਕ੍ਰਿਸ ਲਕੌਫ ਨੇ ਦੱਸਿਆ ਕਿ ਲੜਕੀ ਦੀ ਮੌਤ ਨਾਲ ਆਮ ਲੋਕਾਂ ਲਈ ਕਿਸੇ ਪ੍ਰਕਾਰ ਦੇ ਖਤਰੇ ਜਿਹੀ ਕੋਈ ਗੱਲ ਨਹੀਂ ਹੈ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link