11.8C Vancouver
ADS

Jun 27, 2020 1:23 AM -

ਕੈਨੇਡਾ 'ਚ 172 ਕੋਵਿਡ-19 ਮਾਮਲੇ ਹੋਏ ਰਿਪੋਰਟ, 4 ਲੋਕਾਂ ਦੀ ਗਈ ਜਾਨ

Share On
172-covid-19-cases-and-4-deaths-reported-in-canada
People wear face masks as they wait to enter the Museum of Fine Arts in Montreal, Saturday, June 6, 2020, as the COVID-19 pandemic continues in Canada and around the world. A new poll suggests Canadians are increasingly wearing protective face masks as they emerge from months of isolating at home to curb the spread of COVID-19.THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,02,794 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 172 ਮਾਮਲੇ ਰਿਪੋਰਟ ਹੋਏ ਹਨ, ਜਦਕਿ ਅੱਜ 4 ਲੋਕਾਂ ਨੇ ਦਮ ਤੋੜਿਆ ਹੈ। ਕੈਨੇਡਾ 'ਚ ਕੁੱਲ 8,504 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ 'ਚ ਕੁੱਲ 8,508 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 65,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 10 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 10 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,878 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 175 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 159 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ।


ਔਂਟੈਰੀਓ 'ਚ 25 ਮਾਰਚ ਤੋਂ ਹੁਣ ਤੱਕ ਦਾ ਵਾਇਰਸ ਪੀੜਤਾਂ ਦਾ ਸਭ ਤੋਂ ਛੋਟਾ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ 25 ਮਾਰਚ ਤੋਂ ਬਾਅਦ, ਹੁਣ ਤੱਕ ਦਾ ਸਭ ਤੋਂ ਛੋਟਾ ਅੰਕੜਾ ਸਾਹਮਣੇ ਆਇਆ ਹੈ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ ਅੱਜ 111 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 34,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 34,316 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 3 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,644 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ 'ਚ 226 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,918 ਹੈ। ਔਂਟੈਰੀਓ ਦੇ ਕੁਲ 29,754 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ ਮਾਮਲੇ ਨਹੀਂ ਕੀਤੇ ਗਏ ਜਾਰੀ

ਕਿਊਬੈਕ 'ਚ ਅੱਜ ਤੋਂ ਹਰ ਰੋਜ਼ ਦਿੱਤੀ ਜਾਣ ਵਾਲੀ ਕੋਰੋਨਾ ਵਾਇਰਸ ਸੰਬੰਧੀ ਅਪਡੇਟ ਸਾਂਝੀ ਨਹੀਂ ਕੀਤੀ ਗਈ ਹੈ। ਕੱਲ ਹੀ ਐਲਾਨ ਕੀਤਾ ਗਿਆ ਸੀ ਕਿ, ਸੂਬੇ 'ਚ ਵਾਇਰਸ ਸੰਬੰਧੀ ਅਪਡੇਟ ਹੁਣ ਹਫ਼ਤੇ 'ਚ ਇੱਕੋ ਵਾਰ ਜਾਰੀ ਕੀਤੀ ਜਾਵੇਗੀ। ਹਾਲਾਂਕਿ ਕਿਊਬੈਕ 'ਚ ਕੈਨੇਡਾ ਦੇ ਕੁਲ ਮਾਮਲਿਆਂ ਦੇ ਕਰੀਬ ਅੱਧੇ ਮਾਮਲੇ ਸਾਹਮਣੇ ਆਏ ਹਨ। ਇਸ ਫੈਸਲੇ ਬਾਰੇ ਕੁਝ ਲੋਕਾਂ ਵੱਲੋਂ ਆਲੋਚਨਾ ਵੀ ਹੋ ਰਹੀ ਹੈ। ਯਾਦ ਰਹੇ ਲਗਾਤਾਰ ਦੋ ਦਿਨ ਤੱਕ 49 ਅਤੇ 53 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕੱਲ ਪੀੜਤਾਂ ਦੀ ਵੱਡੀ ਗਿਣਤੀ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਸੀ। ਸੂਬੇ 'ਚ ਵਾਇਰਸ ਪੀੜਤਾਂ ਦੀ ਵੀਰਵਾਰ ਤੱਕ ਦੀ ਕੁੱਲ ਗਿਣਤੀ 55,079 ਹੋ ਗਈ ਹੈ। ਕਿਊਬੈਕ 'ਚ ਕੱਲ 142 ਨਵੇਂ ਮਾਮਲੇ ਰਿਪੋਰਟ ਹੋਏ ਸਨ। ਅਤੇ 7 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਸੀ।


ਐਲਬਰਟਾ 'ਚ 37 ਮਾਮਲਿਆਂ ਦੀ ਦਿੱਤੀ ਜਾਣਕਾਰੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 37 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,888 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 154 ਹੈ। ਸੂਬੇ ਦੇ 34 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਯਾਦ ਰਹੇ ਕੱਲ ਹੀ ਸੂਬੇ ਦੇ ਸਿਹਤ ਮੰਤਰੀ, ਟਾਈਲਰ ਸ਼ੈਂਡਰੋ ਨੇ ਕਿਹਾ ਸੀ ਕਿ, ਸੂਬੇ 'ਚ ਆਮ ਮੈਡਿਕਲ ਫਾਰਮੇਸੀਆਂ 'ਤੇ ਵੀ ਹੁਣ ਕੋਵਿਡ-19 ਦੇ ਟੈਸਟ ਕਰਵਾਉਣ ਦੀ ਸੁਵਿਧਾ ਉਪਲੱਬਧ ਹੋਵੇਗੀ, ਜਿਸ ਦੇ ਨਾਲ ਲੋਕਾਂ ਲਈ ਟੈਸਟ ਕਰਵਾਉਣਾ ਅਤੇ ਵਾਇਰਸ ਸੰਬੰਧੀ ਜਾਂਚ ਕਰਵਾਉਣਾ ਹੋਰ ਵੀ ਆਸਾਨ ਹੋ ਜਾਵੇਗਾ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 772, ਮੈਨੀਟੋਬਾ 'ਚ 318, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,508 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 65,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link