11.29C Vancouver
ADS

Apr 26, 2021 8:22 PM -

ਪੁਲਿਸ ਵੱਲੋਂ ਗੱਡੀ ਰੋਕਣ ਦੇ ਇਸ਼ਾਰੇ ਨੂੰ ਨਜ਼ਰਅੰਦਾਜ਼ ਕਰਨ ਵਾਲੀ 18 ਸਾਲਾ ਔਰਤ ਦੀ ਗੱਡੀ ਹੋਈ ਕ੍ਰੈਸ਼, ਲੱਗੀਆਂ ਗੰਭੀਰ ਸੱਟਾਂ: ਐਬਟਸਫੋਰਡ ਪੁਲਿਸ

Share On
18-year-old-woman-critically-hurt-after-a-car-crashed-seconds-after-ignoring-an-order-to-pull-over-abbotsford-police
An 18 year old woman has been critically hurt after police in Abbotsford, B.C., say a car crashed seconds after ignoring an order to pull over. (Photo - Abbotsford Police Department/Twitter)

ਐਬਟਸਫੋਰਡ 'ਚ ਪੁਲਿਸ ਦਾ ਕਹਿਣਾ ਹੈ ਕਿ ਇੱਕ 18 ਸਾਲਾ ਲੜਕੀ ਇੱਕ ਕ੍ਰੈਸ਼ 'ਚ ਗੰਭੀਰ ਜਖਮੀ ਹੋ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਗੱਡੀ ਨੂੰ ਰੋਕਣ ਦੇ ਇਸ਼ਾਰੇ 'ਤੇ ਗੱਡੀ ਨਹੀਂ ਰੋਕੀ ਗਈ ਸੀ ਅਤੇ ਇਸ ਤੋਂ ਕੁਝ ਹੀ ਪਲਾਂ ਬਾਅਦ ਗੱਡੀ ਕ੍ਰੈਸ਼ ਕਰ ਗਈ।

ਐਬਟਸਫੋਰਡ ਪੁਲਿਸ ਦਾ ਕਹਿਣਾ ਹੈ ਕਿ ਕ੍ਰੈਸ਼ ਐਬਟਸਫੋਰਡ ਅਤੇ ਮਿਸ਼ਨ ਵਿਚਾਲੇ ਹਾਈਵੇਅ 11 'ਤੇ ਵਾਪਰਿਆ।

ਕਾਂਸਟੇਬਲ ਮਾਈਕ ਵਿਲਫੋਰਡ ਦਾ ਕਹਿਣਾ ਸੀ ਕਿ ਗੱਡੀ ਇੱਕ ਸੀਮੈਂਟ ਬੈਰੀਅਰ ਨਾਲ ਜਾ ਟਕਰਾਈ।

ਉਨ੍ਹਾਂ ਦੱਸਿਆ ਕਿ 'ਕੌਲਿਜ਼ਨ ਮਾਹਿਰਾਂ' ਨੂੰ ਮੌਕੇ 'ਤੇ ਸੱਦਿਆ ਗਿਆ ਅਤੇ ਪੁਲਿਸ ਨਾਲ ਸੰਬੰਧਤ ਮਾਮਲਿਆਂ 'ਚ ਸੱਟਾਂ ਲੱਗਣ ਜਾਂ ਮੌਤ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੀ ਏਜੈਂਸੀ ਨੂੰ ਵੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫ਼ਿਸ ਦੇ ਮੈਂਬਰਾਂ ਨੇ ਵੀ ਰਿਸਪਾਂਡ ਕੀਤਾ ਹੈ।

ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸੇ ਕੋਲ ਘਟਨਾ ਦੀ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link