20.39C Vancouver
ADS

Dec 30, 2020 1:16 AM -

ਬੀ.ਸੀ. 'ਚ ਕੋਵਿਡ-19 ਸੰਬੰਧੀ 2,206 ਮਾਮਲੇ ਤੇ 74 ਮੌਤਾਂ ਹੋਈਆਂ ਰਿਪੋਰਟ; ਵੈਕਸੀਨ ਹਾਸਿਲ ਕਰਨ ਵਾਲੇ ਦੋ ਲੋਕਾਂ ਨੂੰ ਹੋਏ ਰੀਐਕਸ਼ਨ

Share On
2-206-new-covid-19-cases-and-74-deaths-reported-in-b-c
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 2,206 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 74 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 50,815 ਤੱਕ ਪਹੁੰਚ ਗਈ ਹੈ।

ਯਾਦ ਰਹੇ ਇਹ ਬੀਤੇ 5 ਦਿਨਾਂ ਦਾ ਅੰਕੜਾ ਹੈ।

ਇਸ ਦੌਰਾਨ ਵੀਰਵਾਰ ਨੂੰ 512, ਸ਼ੁੱਕਰਵਾਰ ਨੂੰ 447, ਸ਼ਨੀਵਾਰ ਨੂੰ 424, ਐਤਵਾਰ ਤੋਂ ਸੋਮਵਾਰ ਵਿਚਾਲੇ 442 ਅਤੇ ਸੋਮਵਾਰ ਤੋਂ ਮੰਗਲਵਾਰ ਵਿਚਾਲੇ 382 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 882 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 7,580 ਤੱਕ ਪਹੁੰਚ ਗਏ ਹਨ।

ਕੁੱਲ 373 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 80 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਦੌਰਾਨ ਦੋ ਲੋਕਾਂ ਨੂੰ ਹੋਏ ਰੀਐਕਸ਼ਨ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀ.ਸੀ. 'ਚ ਵੈਕਸੀਨੇਸ਼ਨ ਸ਼ੁਰੂ ਹੋਣ ਤੋਂ ਬਾਅਦ, ਹੁਣ ਤੱਕ 11,930 ਹੈਲਥ ਕੇਅਰ ਵਰਕਰਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਬੀਤੇ ਕਰੀਬ ਡੇਢ ਹਫ਼ਤੇ 'ਚ ਵੈਕਸੀਨ ਹਾਸਿਲ ਕਰਨ ਵਾਲੇ ਕਰੀਬ 12,000 ਲੋਕਾਂ 'ਚ 2 ਨੂੰ ਰੀਐਕਸ਼ਨ ਹੋਏ ਸਨ ਅਤੇ ਉਨ੍ਹਾਂ ਨੂੰ ਉਪਚਾਰ ਪ੍ਰਦਾਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇੰਨੇ ਲੋਕਾਂ 'ਚ ਕਿਸੇ ਨੂੰ ਰੀਐਕਸ਼ਨ ਹੋ ਜਾਣਾ ਹੈਰਾਨੀ ਦੀ ਗੱਲ ਨਹੀਂ ਹੈ।

ਯਾਦ ਰਹੇ ਬੀਤੇ ਹਫ਼ਤੇ ਮੰਗਲਵਾਰ ਨੂੰ ਡਾ. ਬੌਨੀ ਹੈਨਰੀ ਨੇ ਫਾਈਜ਼ਰ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਹਾਸਿਲ ਕੀਤੀ ਸੀ।

ਇਸ ਤੋਂ ਪਹਿਲਾਂ ਬੀ.ਸੀ. 'ਚ ਪਹਿਲੀ ਵੈਕਸੀਨ 64 ਸਾਲਾ ਨਿਸ਼ਾ ਯੂਨਸ ਨਾਮ ਦੀ ਵੈਨਕੂਵਰ ਜਨਰਲ ਹਸਪਤਾਲ 'ਚ ਰੈਜ਼ੀਡੈਂਸ਼ੀਅਲ ਕੇਅਰ ਏਡ ਵਰਕਰ ਨੂੰ ਪ੍ਰਦਾਨ ਕੀਤੀ ਗਈ ਸੀ।

Latest news

man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link