19.36C Vancouver
ADS

Apr 23, 2024 3:04 PM - The Associated Press

ਰਿਹਰਸਲ ਦੌਰਾਨ ਆਸਮਾਨ ’ਚ ਆਪਸ ’ਚ ਟਕਰਾਏ ਹੈਲੀਕਾਪਟਰ, 10 ਲੋਕਾਂ ਦੀ ਮੌਤ

Share On
2-malaysian-military-helicopters-collide-and-crash-during-training-killing-all-10-people-on-board
The navy said in a brief statement that the helicopters were training at a naval base in northern Perak state for the navy's 90th anniversary celebration next month when the accident occurred.

ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ 2 ਹੈਲੀਕਾਪਟਰਾਂ ਦੇ ਹਵਾ ਵਿੱਚ ਟਕਰਾ ਜਾਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਜਲ ਸੈਨਾ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਸ ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕਈ ਹੈਲੀਕਾਪਟਰ ਇਕੱਠੇ ਉਡਾਣ ਭਰਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ 2 ਹੈਲੀਕਾਪਟਰ ਆਪਸ ਵਿਚ ਟਕਰਾਉਣ ਮਗਰੋਂ ਆਸਮਾਨ ਤੋਂ ਜ਼ਮੀਨ ’ਤੇ ਡਿੱਗ ਜਾਂਦੇ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਜਹਾਜ਼ਾਂ ’ਚ ਚਾਲਕ ਦਲ ਦੇ ਘੱਟੋ-ਘੱਟ 10 ਮੈਂਬਰ ਸਵਾਰ ਸਨ।

ਜਲ ਸੈਨਾ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੈਲੀਕਾਪਟਰ ਉੱਤਰੀ ਪੇਰਾਕ ਰਾਜ ਵਿੱਚ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਤਿਆਰੀ ਵਿੱਚ ਇੱਕ ਨੇਵੀ ਬੇਸ ਵਿੱਚ ਰਿਹਰਸਲ ਵਿੱਚ ਹਿੱਸਾ ਲੈ ਰਹੇ ਸਨ।

ਅਗਲੇ ਮਹੀਨੇ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਹੈ। ਬਿਆਨ ਮੁਤਾਬਕ, ’’ਦੋਵਾਂ ਹੈਲੀਕਾਪਟਰਾਂ ’ਚ ਸਵਾਰ ਸਾਰੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।’’ ਜਲ ਸੈਨਾ ਨੇ ਬਿਆਨ ’ਚ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਲਈ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

Latest news

hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link