18.42C Vancouver
ADS

Nov 22, 2024 7:49 PM - The Canadian Press

ਕੈਨੇਡਾ ਦੀ ਸਰਹੱਦ ਤੇ ਮਾਰੇ ਗਏ ਭਾਰਤੀ ਪਰਿਵਾਰ ਦੇ ਮਾਮਲੇ ਵਿਚ ਦੋ ਦੋਸ਼ੀ ਚਾਰਜ

Share On
2-men-convicted-of-charges-related-to-human-smuggling-after-scheme-led-to-an-indian-familys-death
The Canadian Pressreported, said their client had been misidentified. They said “Dirty Hary,” the alleged nickname for Patel found in Shand’s phone, is a different person.(Photo: The Canadian Press)

ਅਮਰੀਕਾ ਦੀ ਮਿਨੀਸੋਟਾ ਕੋਰਟ ਨੇ ਕੈਨੇਡਾ-ਅਮਰੀਕਾ ਸਰਹੱਦ ’ਤੇ ਭਾਰਤੀ ਪਰਿਵਾਰ ਦੀ ਹੋਈ ਮੌਤ ਦੇ ਸਬੰਧ ਵਿਚ ਹਰਸ਼ਕੁਮਾਰ ਪਟੇਲ ਅਤੇ ਸਟੀਵ ਸ਼ੈਂਡ ਨੂੰ ਮਨੁੱਖੀ ਤਸਕਰੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ।

19 ਜਨਵਰੀ 2022 ਨੂੰ 39 ਸਾਲਾ ਜਗਦੀਸ਼ ਪਟੇਲ; ਉਸ ਦੀ 37 ਸਾਲਾ ਪਤਨੀ ਵੈਸ਼ਾਲੀ ਬੇਨ ਪਟੇਲ; 11 ਸਾਲਾ ਧੀ ਵਿਹਾਂਗੀ ਅਤੇ ਤਿੰਨ ਸਾਲਾ ਬੇਟੇ ਦੀਆਂ ਲਾਸ਼ਾਂ ਮੈਨੀਟੋਬਾ ਵਿਚ ਅਮਰੀਕਾ ਸਰਹੱਦ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਜੰਮੀਆਂ ਮਿਲੀਆਂ ਸਨ। ਮਿਨੀਸੋਟਾ ਕੋਰਟ ਨੇ ਹਰਸ਼ਕੁਮਾਰ ਪਟੇਲ ਅਤੇ ਸਟੀਵ ਸ਼ੈਂਡ ਨੂੰ ਮਨੁੱਖੀ ਤਸਕਰੀ ਦੇ 4-4 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਹੈ, ਨਾਲ ਹੀ ਉਨ੍ਹਾਂ ’ਤੇ ਅਮਰੀਕਾ ਵਿਚ ਵਿਦੇਸ਼ੀ ਲਿਆਉਣ ਦੀ ਸਾਜ਼ਿਸ਼ ਦਾ ਵੀ ਦੋਸ਼ ਲੱਗਾ ਹੈ।

ਅਧਿਕਾਰੀਆਂ ਮੁਤਾਬਕ, ਹਰਸ਼ ਪਟੇਲ ਇਸ ਓਪਰੇਸ਼ਨ ਦਾ ਪ੍ਰਬੰਧਕ ਸੀ, ਜਦੋਂ ਕਿ ਸ਼ੈਂਡ ਨੂੰ ਪਟੇਲ ਪਰਿਵਾਰ ਅਤੇ ਹੋਰ ਪ੍ਰਵਾਸੀਆਂ ਨੂੰ ਅਮਰੀਕਾ ਵਿਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਲਿਜਾਣ ਦੀ ਯੋਜਨਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ, ਪਟੇਲ ਪਰਿਵਾਰ ਦੀ ਮੌਤ ਦੇ ਸਬੰਧ ਵਿਚ ਆਰ.ਸੀ.ਐਮ.ਪੀ. ਨੇ ਕੈਨੇਡਾ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link