14.51C Vancouver
ADS

Jul 10, 2020 12:27 AM -

ਬੀ.ਸੀ. 'ਚ ਕੋਵਿਡ-19 ਦੇ 20 ਮਾਮਲੇ ਹੋਏ ਰਿਪੋਰਟ

Share On
20-more-cases-of-covid-19-reported-in-b-c
(File) -  British Columbia's public health officer, Dr. Bonnie Henry giving her views during a press conference. - B.C. government

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 20 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,028 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 186 ਹੈ।

ਸੂਬੇ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਪੀੜਤਾਂ ਦੀ ਗਿਣਤੀ 2,667 ਹੋ ਗਈ ਹੈ।

ਐਕਟਿਵ ਮਾਮਲਿਆਂ ਦੀ ਗਿਣਤੀ 175 ਦੱਸੀ ਗਈ ਹੈ।

ਸੂਬੇ ਦੇ 17 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 4 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਸ ਸੰਬੰਧੀ ਦੂਜਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ, 'ਔਰੇਂਜ ਨੰਬਰ 5' ਨਾਮ ਦੇ ਸ਼ੋਅ ਲਾਉਂਜ ਵਿੱਚ ਮੌਜੂਦ ਰਹਿਣ ਵਾਲਿਆਂ ਲਈ ਸਿਰਫ 1 ਜੁਲਾਈ ਦੀ ਜਗ੍ਹਾ 'ਤੇ ਹੁਣ 3, 4 ਅਤੇ 7 ਜੁਲਾਈ ਦੇ ਲਈ ਵੀ ਲੱਛਣਾਂ 'ਤੇ ਧਿਆਨ ਰੱਖਣ ਨੂੰ ਕਿਹਾ ਗਿਆ ਹੈ।

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਆਊਟਬ੍ਰੇਕ ਵਾਲੀ ਜਗ੍ਹਾ 'ਤੇ ਮੌਜੂਦ ਰਿਹਾ ਹੋਵੇ ਤਾਂ ਉਸ ਨੂੰ ਆਪਣੀ ਕਿਸੇ ਵੀ ਜਗ੍ਹਾ ਤੱਕ ਆਵਾਜਾਈ ਨੂੰ ਘਟਾਉਣਾ ਚਾਹੀਦਾ ਹੈ ਅਤੇ ਘੱਟ ਲੋਕਾਂ ਨਾਲ ਸੰਪਰਕ ਕਰਨ ਦੇ ਨਾਲ ਹੀ 811 'ਤੇ ਸੰਪਰਕ ਕਰਨਾ ਚਾਹੀਦਾ ਹੈ, ਤਾਂ ਜੋ ਲੱਛਣ ਉਜਾਗਰ ਹੋਣ 'ਤੇ ਇਨ੍ਹਾਂ ਲੋਕਾਂ ਦੇ ਟੈਸਟ ਕੀਤੇ ਜਾ ਸਕਣ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link