15.85C Vancouver
ADS

Sep 27, 2022 9:46 PM - The Canadian Press

ਸਕਵਾਮਿਸ਼, ਐਬਟਸਫੋਰਡ ਤੇ ਵੈਸਟ ਵੈਨਕੂਵਰ ਸਮੇਤ ਸੋਮਵਾਰ ਨੂੰ ਗਰਮੀ ਨੇ ਤੋੜੇ 20 ਰਿਕਾਰਡ, ਪੋਰਟ ਐਲਬਰਨੀ 'ਚ ਇੱਕ ਸਦੀ ਤੋਂ ਵੀ ਪੁਰਾਣਾ ਰਿਕਾਰਡ ਟੁੱਟਿਆ

Share On
20-temperature-records-set-across-b-c-on-monday
Twenty daily temperature records have been set across the province as conditions yesterday were more like midsummer than the first week of fall. (Photo - The Canadian Press)

ਬੀ.ਸੀ. 'ਚ ਗਰਮੀ ਦੇ ਰਿਕਾਰਡ ਟੁੱਟਣ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ।

ਸੂਬੇ 'ਚ ਸੋਮਵਾਰ ਨੂੰ ਗਰਮ ਤਾਪਮਾਨ ਸੰਬੰਧੀ 20 ਰਿਕਾਰਡ ਟੁੱਟਣ ਦੀ ਜਾਣਕਾਰੀ ਦਿੱਤੀ ਗਈ ਹੈ।

ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਸੋਮਵਾਰ ਦੇ ਹਾਲਾਤ ਪਤਝੜ ਦੇ ਪਹਿਲੇ ਹਫਤੇ ਦੀ ਨਹੀਂ ਬਲਕਿ ਗਰਮੀ ਦੇ ਦਿਨਾਂ ਦੀ ਯਾਦ ਦਵਾਉਂਦੇ ਸਨ।

ਇਸੇ ਦੌਰਾਨ ਪੋਰਟ ਐਲਬਰਨੀ 'ਚ ਸਾਲ 1918 'ਚ ਦਰਜ ਕੀਤਾ ਗਿਆ 27.8 ਡਿਗਰੀ ਤਾਪਮਾਨ ਦਾ ਰਿਕਾਰਡ ਸੋਮਵਾਰ ਦੇ 29.5 ਡਿਗਰੀ ਤਾਪਮਾਨ ਨਾਲ ਟੁੱਟ ਗਿਆ।

ਸਕਵਾਮਿਸ਼ 'ਚ ਸੋਮਵਾਰ ਨੂੰ 29.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਅਤੇ ਇਸੇ ਦੌਰਾਨ ਸਾਲ 1991 ਦਾ ਰਿਕਰਡ ਟੁੱਟ ਗਿਆ।

ਐਬਟਸਫੋਰਡ 'ਚ ਸਾਲ 1976 ਦਾ ਰਿਕਾਰਡ 27.2 ਡਿਗਰੀ ਤਾਪਮਾਨ ਨਾਲ ਟੁੱਟ ਗਿਆ।

ਪ੍ਰਿੰਸ ਜੌਰਜ ਦੇ ਇਲਾਕੇ 'ਚ ਸਾਲ 1927 ਦਾ 23.2 ਡਿਗਰੀ ਦਾ ਰਿਕਾਰਡ ਸੋਮਵਾਰ ਨੂੰ ਦਰਜ ਕੀਤੇ ਗਏ 24.2 ਡਿਗਰੀ ਤਾਪਮਾਨ ਨਾਲ ਟੁੱਟ ਗਿਆ।

ਰਿਚਮੰਡ 'ਚ 22.6 ਡਿਗਰੀ ਤਾਪਮਾਨ ਨਾਲ ਸਾਲ 1991 ਦਾ ਰਿਕਾਰਡ ਟੁੱਟ ਗਿਆ।

ਵੈਸਟ ਵੈਨਕੂਵਰ 'ਚ ਵੀ ਸਾਲ 1991 ਦਾ ਰਿਕਾਰਡ 26.2 ਡਿਗਰੀ ਤਾਪਮਾਨ ਨਾਲ ਟੁੱਟਣ ਬਾਰੇ ਦੱਸਿਆ ਗਿਆ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link