12.68C Vancouver
ADS

May 10, 2021 8:34 PM -

ਬਰਨਬੀ 'ਚ ਵਾਪਰੀ ਗੋਲੀ ਚੱਲਣ ਦੀ ਵਾਰਦਾਤ 'ਚ ਅਹਿਮਦ ਤਾਹਿਰ 'ਤੇ ਲੱਗੇ ਫਰਸਟ ਡਿਗਰੀ ਮਰਡਰ ਦੇ ਦੋਸ਼

Share On
20-year-old-ahmed-tahir-charged-in-burnaby-shooting-incident-that-killed-a-19-year-old-man
Police say an innocent bystander was hurt in Saturday's fatal shooting in broad daylight on a busy Burnaby street, another sign of the increasingly brazen gang conflict underway in Metro Vancouver.(Photo - Connect News/Jawad Siddiqui)

ਅੱਜ ਆਰ.ਸੀ.ਐਮ.ਪੀ. ਦੀ ਬਰਨਬੀ ਡਿਟੈਚਮੈਂਟ (Burnaby detachment) ਵਿਚ ਆਈ.ਹਿਟ (IHIT), ਕੰਬਾਇੰਡ ਫੋਰਸਿਸ ਸਪੈਸ਼ਲ ਐਨਫੋਰਸਮੈਂਟ ਯੂਨਿਟ (Combined forces special enforcement unit) ਅਤੇ ਬਰਨਬੀ ਆਰ.ਸੀ.ਐਮ.ਪੀ. (Burnaby RCMP) ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਬਰਨਬੀ ਵਿੱਚ ਹੋਈ ਜਾਨਲੇਵਾ ਸ਼ੂਟਿੰਗ ਦੇ ਸਬੰਧ ਵਿਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।

ਪ੍ਰੈਸ ਕਾਨਫਰੰਸ ਵਿੱਚ ਆਈ.ਹਿਟ (IHIT) ਦੇ ਆਫਿਸਰ ਇਨ ਚਾਰਜ ਡੇਵ ਚੌਹਾਨ (Dave Chauhan) ਨੇ ਦੱਸਿਆ ਕਿ ਸ਼ੂਟਿੰਗ ਵਿੱਚ 19 ਸਾਲਾ ਟੋਨੀ ਡਾਲਿਪੀ ਦੇ ਕਤਲ ਦੇ ਸੰਬੰਧ ਵਿਚ 20 ਸਾਲਾ ਐਹਮਦ ਤਾਹਿਰ (Ahmed Tahir) ਨੂੰ ਫਰਸਟ ਡਿਗਰੀ ਮਰਡਰ ਦੇ ਲਈ ਚਾਰਜ ਕੀਤਾ ਗਿਆ ਹੈ।

ਇਸ ਘਟਨਾ ਵਿੱਚ ਇੱਕ ਨਿਰਦੋਸ਼ ਵਿਅਕਤੀ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਹੈ ਜਿਸ ਦੀ ਹਾਲਤ ਸਥਿਰ ਦੱਸੀ ਗਈ ਹੈ।

ਸਵਾਲਾਂ ਦੇ ਜਵਾਬ ਦਿੰਦੇ ਹੋਏ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕੱਲ ਰਿਚਮੰਡ ਵਿੱਚ ਵਿੱਚ ਪੁਲਿਸ ਤੇ ਸ਼ੱਕੀਆਂ ਦੀ ਫਾਇਰਿੰਗ ਦਾ ਪੁਲੀਸ ਨੇ ਜਨਤਕ ਸੁਰੱਖਿਆ ਕਰਕੇ ਜਵਾਬ ਨਹੀਂ ਦਿੱਤਾ ਸੀ।

ਇਸ ਮੌਕੇ ਤੇ ਸੀ.ਐਫ.ਐਸ.ਈ.ਯੂ. (CFSEU) ਦੇ ਅਸਿਸਟੈਂਟ ਕਮਿਸ਼ਨਰ (Assistant commissioner) ਮੈਨੀ ਮਾਨ ਦਾ ਕਹਿਣਾ ਸੀ ਕਿ ਲੋਅਰ ਮੇਨਲੈਂਡ ਵਿੱਚ ਗੈਂਗ ਹਿੰਸਾ ਦੇ ਚੱਲਦੇ ਨੇਬਰਹੁਡਸ ਵਿਚ ਪੁਲਸ ਦੀ ਮੌਜੂਦਗੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link