12.29C Vancouver
ADS

Aug 29, 2023 8:23 PM - Connect News

ਬ੍ਰਿਟਿਸ਼ ਕੋਲੰਬੀਆ ਵਿੱਚ ਜ਼ਹਿਰੀਲੇ ਡਰੱਗ ਕਾਰਨ 200 ਲੋਕਾਂ ਦੀ ਹੋਈ ਮੌਤ

Share On
200-people-died-due-to-toxic-drug-in-british-columbia
The coroner says at least 1,455 deaths between January and July this year have been linked to the supply of the unregulated toxic drug. (Photo: The Canadian Press)

ਬ੍ਰਿਟਿਸ਼ ਕੋਲੰਬੀਆ ਵਿੱਚ ਟੋਕਸਿਕ ਡਰੱਗ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 200 ਹੋ ਗਈ ਹੈ।

ਬੀ.ਸੀ. ਕੋਰੋਨਰ ਸਰਵਿਸ ਦੀ ਰਿਪੋਰਟ ਮੁਤਾਬਕ ਜੁਲਾਈ ਵਿੱਚ 200 ਲੋਕਾਂ ਦੀ ਮੌਤ ਹੋ ਗਈ ਹੈ।

ਬੀਸੀ ਕੋਰੋਨਰਜ਼ ਸਰਵਿਸ ਦਾ ਕਹਿਣਾ ਹੈ ਪਿਛਲੇ ਮਹੀਨੇ 198 ਲੋਕਾਂ ਦੀ ਮੌਤ ਹੋ ਗਈ ਸੀ।

ਕੋਰੋਨਰ ਦਾ ਕਹਿਣਾ ਹੈ ਕਿ ਇਸ ਸਾਲ ਜਨਵਰੀ ਅਤੇ ਜੁਲਾਈ ਦੇ ਵਿਚਕਾਰ ਘੱਟੋ-ਘੱਟ 1,455 ਮੌਤਾਂ ਗੈਰ-ਨਿਯੰਤ੍ਰਿਤ ਜ਼ਹਿਰੀਲੇ ਡਰੱਗ ਦੀ ਸਪਲਾਈ ਨਾਲ ਜੁੜੀਆਂ ਹੋਈਆਂ ਹਨ।

ਚੀਫ ਕੋਰੋਨਰ ਲੀਜ਼ਾ ਲੈਪੋਇੰਟ ਨੇ ਕਿਹਾ, "ਅਸੀਂ ਦੋ ਦਿਨਾਂ ਵਿੱਚ ਅੰਤਰਰਾਸ਼ਟਰੀ ਓਵਰਡੋਜ਼ ਜਾਗਰੂਕਤਾ ਦਿਵਸ ਨੂੰ ਮਾਨਤਾ ਦੇਵਾਂਗੇ।"

ਲੀਜ਼ਾ ਨੇ ਕਿਹਾ ਕਿ 10 ਤੋਂ 59 ਸਾਲ ਦੀ ਉਮਰ ਦੇ ਲੋਕਾਂ ਵਿਚ ਮੌਤ ਦਾ ਸਭ ਤੋਂ ਵੱਡਾ ਕਾਰਨ ਨਸ਼ੀਲੀ ਦਵਾਈਆਂ ਦੀ ਓਵਰਡੋਜ਼ ਹੈ, ਜੋ ਕਿ ਕਤਲ, ਖ਼ੁਦਕਸ਼ੀ, ਦੁਰਘਟਨਾਵਾਂ ਅਤੇ ਬਿਮਾਰੀਆਂ ਕਰਕੇ ਹੋਈਆਂ ਕੁਲ ਮੌਤਾਂ ਨਾਲੋਂ ਵੀ ਵੱਧ ਹੈ।

ਜ਼ਿਕਰਯੋਗ ਹੈ ਕਿ 2016 ਵਿੱਚ ਟੋਕਸਿਕ ਡਰੱਗ ਸੰਕਟ ਨੂੰ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਹੁਣ ਤੱਕ 12,739 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link