12.66C Vancouver
ADS

Sep 25, 2024 5:31 PM - The Canadian Press

2024 ਦਾ ਜੰਗਲੀ ਅੱਗ ਦਾ ਸੀਜ਼ਨ ਪਿਛਲੇ ਦੋ ਦਹਾਕਿਆਂ 'ਚ ਦੂਜਾ ਸਭ ਤੋਂ ਵੱਡਾ ਹੋਣ ਦੀ ਸੰਭਾਵਨਾ

Share On
2024-wildfire-season-is-on-track-to-be-second-largest-in-last-two-decades
Federal officials say above-normal temperatures and drought conditions across parts of Canada have continued to drive fire activity, with 5.3 million hectares burned so far, though they caution that number is preliminary.(Photo: The Canadian Press)

ਕੈਨੇਡਾ ਦਾ ਜੰਗਲੀ ਅੱਗ ਦਾ ਸੀਜ਼ਨ ਘੱਟੋ-ਘੱਟ ਪਿਛਲੇ ਦੋ ਦਹਾਕਿਆਂ ਦਾ ਦੂਜਾ ਸਭ ਤੋਂ ਵੱਡਾ ਜੰਗਲੀ ਅੱਗ ਦਾ ਸੀਜ਼ਨ ਬਣਨ ਦੀ ਰਾਹ ’ਤੇ ਹੈ ਅਤੇ ਇਹ ਸਿਰਫ ਪਿਛਲੇ ਸਾਲ ਦੇ ਰਿਕਾਰਡ ਤੋੜਨ ਵਾਲੇ ਸੀਜ਼ਨ ਤੋਂ ਹੀ ਪਿੱਛੇ ਹੈ।

ਫੈਡਰਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਨੇਡਾ ਦੇ ਕੁਝ ਹਿੱਸਿਆਂ ਵਿਚ ਆਮ ਤੋਂ ਵੱਧ ਤਾਪਮਾਨ ਅਤੇ ਸੋਕੇ ਦੇ ਹਾਲਾਤ ਨੇ ਅੱਗ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਿਆ ਹੈ, ਜਿਸ ਵਿਚ ਹੁਣ ਤੱਕ 5.3 ਮਿਲੀਅਨ ਹੈਕਟੇਅਰ ਜੰਗਲ ਸੜ ਚੁੱਕਾ ਹੈ ਅਤੇ ਇਹ ਅਜੇ ਸਿਰਫ ਸ਼ੁਰੂਆਤੀ ਅੰਕੜੇ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਪਿਛਲੇ ਸਾਲ ਦੇ ਲਗਭਗ 15 ਮਿਲੀਅਨ ਹੈਕਟੇਅਰ ਦੇ ਰਿਕਾਰਡ ਤੋੜ ਸੀਜ਼ਨ ਨੂੰ ਛੱਡ ਦੇਈਏ ਤਾਂ ਹੁਣ ਤੱਕ ਸਿਰਫ ਤਿੰਨ ਸੀਜ਼ਨ ਵਿਚ ਹੀ 5 ਮਿਲੀਅਨ ਹੈਕਟੇਅਰ ਤੋਂ ਵੱਧ ਏਰੀਏ ਵਿਚ ਅੱਗ ਲੱਗੀ ਹੈ ਅਤੇ ਅਜਿਹਾ ਆਖਰੀ ਵਾਰ 1995 ਵਿਚ ਹੋਇਆ ਸੀ।

ਅਧਿਕਾਰੀਆਂ ਨੇ ਕਿਹਾ ਕਿ ਜੰਗਲੀ ਅੱਗ ਨਾਲ ਪੱਛਮੀ ਕੈਨੇਡਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਇਨ੍ਹਾਂ ਵਿਚ ਬਿ੍ਰਟਿਸ਼ ਕੋਲੰਬੀਆ, ਐਲਬਰਟਾ, ਉੱਤਰ ਪੱਛਮੀ ਪ੍ਰਦੇਸ਼ ਅਤੇ ਸਸਕੈਚਵਨ ਸ਼ਾਮਲ ਹਨ, ਜਿੱਥੇ ਕੁੱਲ ਤਬਾਹੀ ਦਾ ਲਗਭਗ 70 ਫੀਸਦੀ ਹਿੱਸਾ ਸੜਿਆ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link