Jul 17, 2020 12:34 AM -

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 21 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,170 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ।
ਸੂਬੇ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਪੀੜਤਾਂ ਦੀ ਗਿਣਤੀ 2,789 ਹੋ ਗਈ ਹੈ।
ਐਕਟਿਵ ਮਾਮਲਿਆਂ ਦੀ ਗਿਣਤੀ 192 ਦੱਸੀ ਗਈ ਹੈ।
ਸੂਬੇ ਦੇ 15 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 3 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸਾਹਮਣੇ ਆਏ ਮਾਮਲਿਆਂ 'ਚ 27 ਕੇਸ ਕੈਲੋਨਾ 'ਚ ਉਜਾਗਰ ਹੋਈ ਆਊਟਬ੍ਰੇਕ ਨਾਲ ਜੁੜੇ ਦੱਸੇ ਗਏ ਹਨ।
4 ਮਾਮਲੇ ਔਲਿਵਰ 'ਚ ਕ੍ਰੇਜ਼ੀ ਚੈਰੀ ਫਰੂਟ ਕੰਪਨੀ ਨਾਲ ਸੰਬੰਧਤ ਦੱਸੇ ਗਏ ਹਨ।
ਡਾ. ਬੌਨੀ ਹੈਨਰੀ ਨੇ ਕਿਹਾ ਕਿ ਹੁਣ ਅਗਲਾ ਕਦਮ ਚੁੱਕਣ ਦੀ ਲੋੜ ਹੈ, ਅਤੇ ਵਧੇਰੇ ਐਂਟੀਬੌਡੀ ਟੈਸਟਿੰਗ ਕੀਤੀ ਜਾਵੇਗੀ ਜਿਸ ਦੇ ਨਾਲ ਸਮਝਿਆ ਜਾ ਸਕੇ ਕਿ ਇਸ ਵਾਇਰਸ ਕਾਰਨ ਵਧੇਰੇ ਪ੍ਰਭਾਵਿਤ ਕੌਣ ਹੋਇਆ ਹੈ।




