17.21C Vancouver
ADS

Jun 3, 2025 5:40 PM - Connect Newsroom

ਪਾਕਿਸਤਾਨ ਦੇ ਕਰਾਚੀ ਸਥਿਤ ਮਲੀਰ ਜੇਲ੍ਹ ਤੋਂ 213 ਕੈਦੀ ਹੋਏ ਫਰਾਰ

Share On
213-prisoners-escape-from-malir-jail-in-karachi-pakistan
He said that more than 600 prisoners were outside their barracks at that time and 213 prisoners managed to escape amidst the chaos.

ਪਾਕਿਸਤਾਨ ਦੇ ਕਰਾਚੀ ਸਥਿਤ ਮਲੀਰ ਜੇਲ੍ਹ ਤੋਂ ਸੋਮਵਾਰ ਰਾਤ ਘੱਟੋ-ਘੱਟ 213 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਅਨੁਸਾਰ, ਕਰਾਚੀ ਵਿਚ ਭੂਚਾਲ ਦੇ ਝਟਕਿਆਂ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਕੈਦੀਆਂ ਨੂੰ ਬੈਰਕਾਂ ਤੋਂ ਬਾਹਰ ਕੱਢਿਆ ਗਿਆ ਸੀ। ਰਿਪੋਰਟ ਮੁਤਾਬਕ, ਇਨ੍ਹਾਂ ਵਿਚੋਂ ਲਗਭਗ 80 ਕੈਦੀਆਂ ਨੂੰ ਦੁਬਾਰਾ ਫੜ੍ਹ ਲਿਆ ਗਿਆ ਹੈ, ਜਦੋਂ ਕਿ 135 ਕੈਦੀ ਅਜੇ ਵੀ ਫਰਾਰ ਹਨ।

ਜੇਲ੍ਹ ਸੁਪਰਡੈਂਟ ਅਰਸ਼ਦ ਸ਼ਾਹ ਨੇ ਮੰਗਲਵਾਰ ਸਵੇਰੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਉਸ ਸਮੇਂ 600 ਤੋਂ ਵੱਧ ਕੈਦੀ ਆਪਣੀਆਂ ਬੈਰਕਾਂ ਤੋਂ ਬਾਹਰ ਸਨ ਅਤੇ ਹਫੜਾ-ਦਫੜੀ ਵਿਚਕਾਰ 213 ਕੈਦੀ ਭੱਜਣ ਵਿਚ ਕਾਮਯਾਬ ਹੋ ਗਏ।

ਕਈ ਮੀਡੀਆ ਰਿਪੋਰਟਸ ਵਿਚ ਕਿਹਾ ਜਾ ਰਿਹਾ ਸੀ ਕੈਦੀ ਕੰਧ ਤੋੜ ਕੇ ਫਰਾਰ ਹੋਏ ਪਰ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਕੰਧ ਨਹੀਂ ਟੁੱਟੀ, ਸਾਰੇ ਕੈਦੀ ਮੇਨ ਗੇਟ ਤੋਂ ਫਰਾਰ ਹੋਏ। ਭਗੌੜੇ ਕੈਦੀਆਂ ਨੂੰ ਫੜਨ ਲਈ ਪੁਲਿਸ ਨੇ ਰੇਂਜਰਸ, ਫਰੰਟੀਅਰ ਕੋਰ ਅਤੇ ਵਿਸ਼ੇਸ਼ ਸੁਰੱਖਿਆ ਯੂਨਿਟ ਨਾਲ ਮਿਲ ਕੇ ਜੁਆਇੰਟ ਅਪਰੇਸ਼ਨ ਚਲਾਇਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link