14.32C Vancouver
ADS

Jul 8, 2020 2:15 AM -

ਕੈਨੇਡਾ 'ਚ ਕੋਵਿਡ-19 ਸੰਬੰਧਤ 232 ਮਾਮਲੇ 'ਤੇ 18 ਮੌਤਾਂ ਹੋਈਆਂ ਰਿਪੋਰਟ

Share On
232-covid-19-cases-and-18-new-deaths-reported-in-canada
Specimens to be tested for COVID-19 are seen at LifeLabs after being logged upon receipt at the company's lab, in Surrey, B.C., on Thursday, March 26, 2020. The doctor overseeing Canada's COVID-19 antibody research says we should get the first glimpse of how many Canadians may already have had COVID-19 by the middle of this month. THE CANADIAN PRESS/Darryl Dyck

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,06,167 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 232 ਮਾਮਲੇ ਰਿਪੋਰਟ ਹੋਏ ਹਨ। ਇਸ ਤੋਂ ਅਲਾਵਾ ਅੱਜ 18 ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਕੈਨੇਡਾ 'ਚ ਕੁੱਲ 8,711 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 69,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 12 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਇਹ ਮਾਮਲੇ ਸੋਮਵਾਰ ਤੋਂ ਮੰਗਲਵਾਰ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,990 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 183 ਹੈ। ਬੀ.ਸੀ. 'ਚ 162 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ ਦੋ ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਅੱਜ ਔਂਟੈਰੀਓ 'ਚ 112 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਹਾਲਾਂਕਿ ਅੱਜ ਸੂਬੇ ਵਿੱਚ ਪੀੜਤਾਂ ਦੀ ਗਿਣਤੀ 36,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 36,060 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਦੁੱਖ ਦੀ ਖਬਰ ਇਹ ਰਹੀ ਕਿ, ਕੱਲ ਔਂਟੈਰੀਓ 'ਚ ਕਿਸੇ ਵੀ ਵਾਇਰਸ ਪੀੜਤ ਦੀ ਮੌਤ ਦੀ ਜਾਣਕਾਰੀ ਨਾ ਦਿੱਤੀ ਜਾਣ ਤੋਂ ਬਾਅਦ, ਅੱਜ ਦੋ ਵਾਇਰਸ ਪੀੜਤਾਂ ਦੀ ਮੌਤ ਬਾਰੇ ਦੱਸਿਆ ਗਿਆ ਹੈ। ਹੁਣ ਤੱਕ ਔਂਟੈਰੀਓ ਦੇ 2,691 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 31,603 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 60 ਵਾਇਰਸ ਸੰਬੰਧੀ ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 60 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਚੰਗੀ ਗੱਲ ਇਹ ਹੈ ਕਿ, ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,997 ਹੋ ਗਈ ਹੈ। ਕਿਊਬੈਕ 'ਚ 60 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 13 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,590 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ।


ਐਲਬਰਟਾ 'ਚ 47 ਵਾਇਰਸ ਸੰਬੰਧੀ ਮਾਮਲਿਆਂ ਦਾ ਵਾਧਾ

ਐਲਬਰਟਾ ਦੇ ਵਿੱਚ ਕੋਵਿਡ-19 ਦੇ 47 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਬੀਤੇ ਕੱਲ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਦੇ 72 ਘੰਟਿਆਂ ਦੇ ਦਰਮਿਆਨ ਦੇ 130 ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਸੀ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,436 ਤੱਕ ਪਹੁੰਚ ਗਈ ਹੈ। ਹਾਲਾਂਕਿ 2 ਹੋਰ ਵਾਇਰਸ ਪੀੜਤਾਂ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 157 ਹੈ। ਸੂਬੇ ਦੇ ਕੁੱਲ 7,600 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 600 ਦੇ ਕਰੀਬ ਦੱਸੀ ਜਾ ਰਹੀ ਹੈ। ਐਲਬਰਟਾ 'ਚ ਕਰੀਬ 5 ਲੱਖ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 806, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,065, ਪੀ.ਈ.ਆਈ. 'ਚ 32, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,711 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 69,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link