Jul 3, 2020 12:26 AM -

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 24 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਹਾਲਾਂਕਿ ਤਿੰਨ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ।
ਅੱਜ ਜਾਰੀ ਕੀਤੇ ਗਏ ਮਾਮਲੇ ਮੰਗਲਵਾਰ ਤੋਂ ਵੀਰਵਾਰ ਵਿਚਾਲੇ ਦੇ 48 ਘੰਟਿਆਂ ਦੇ ਦਰਮਿਆਨ ਦੇ ਹਨ।
ਮੰਗਲਵਾਰ ਤੋਂ ਬੁੱਧਵਾਰ ਵਿਚਾਲੇ 15 ਮਾਮਲੇ ਅਤੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ 9 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,940 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 177 ਹੈ।
ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਸਾਹਮਣੇ ਆਏ ਦਮ ਤੋੜਨ ਵਾਲੇ ਵਾਇਰਸ ਪੀੜਤਾਂ ਦੇ ਮਾਮਲਿਆਂ 'ਚ ਦੋ ਹੋਲੀ ਫੈਮਲੀ ਹਸਪਤਾਲ ਨਾਲ ਜੁੜੇ ਹਨ, ਅਤੇ ਇੱਕ ਮਾਮਲਾ ਮਿਸ਼ਨ ਮੈਮੋਰੀਅਲ ਹਸਪਤਾਲ ਦਾ ਹੈ।
ਸੂਬੇ ਦੇ 17 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ ਦੋ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।




