Apr 14, 2020 1:44 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 25,000 ਦੇ ਪਾਰ ਪਹੁੰਚ ਗਏ ਹਨ।
ਪੀੜਤ ਲੋਕਾਂ ਦੀ ਗਿਣਤੀ 25,680 ਹੋ ਗਈ ਹੈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 7,470 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,490 ਹੋ ਚੁੱਕੀ ਹੈ। ਬੀ.ਸੀ. 'ਚ ਇਸ ਵਾਇਰਸ ਕਾਰਨ 69 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਕਿਊਬੈਕ 'ਚ ਪੀੜਤਾਂ ਦੀ ਗਿਣਤੀ 13,557 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 1,732, ਸਸਕੈਚਵਿਨ ਵਿੱਚ 300, ਮੈਨੀਟੋਬਾ 'ਚ 246, ਨਿਊ ਬਰੰਸਵਿਕ 'ਚ 116, ਨੋਵਾ ਸਕੌਸ਼ੀਆ 'ਚ 474, ਪੀ.ਈ.ਆਈ. 'ਚ 25, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 244 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ 7,600 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਦੇਸ਼ ਵਿੱਚ ਕੁਲ 780 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




