15.58C Vancouver
ADS

Feb 5, 2020 3:22 PM -

251 ਕਨੇਡੀਅਨ ਲੋਕਾਂ ਨਾਲ ਭਰੇ ਸਮੁੰਦਰੀ ਜਹਾਜ਼ ਨੂੰ ਕਰੋਨਾਵਾਇਰਸ ਫੈਲਣ ਕਾਰਨ ਕੀਤਾ ਗਿਆ ਕੁਆਰੰਟੀਨ

Share On
251-canadians-on-board-cruise-ship-quarantined-after-coronavirus-outbreak
A woman wears a mask as an employee works to prevent a new coronavirus at Suseo Station in Seoul, South Korea, Friday, Jan. 24, 2020. 251 Canadians on-board cruise ship quarantined after coronavirus outbreak (AP Photo/Ahn Young-joon)

ਜਪਾਨ ਦੇ ਤੱਟ ਤੇ ਇੱਕ ਸਮੁੰਦਰੀ ਜਹਾਜ਼ ਨੂੰ ਕਰੋਨਾਵਾਇਰਸ ਦੇ ਫੈਲਣ ਦੇ ਖਤਰੇ ਕਾਰਨ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਇਸ ਸਮੁੰਦਰੀ ਜਹਾਜ਼ ਵਿੱਚ 251 ਕਨੇਡੀਅਨ ਯਾਤਰੀ ਹਨ।

ਪ੍ਰਿੰਸੇਸ ਕਰੂਜ਼ਿਜ਼ (Princess Cruises) ਦੀ ਸਟੇਟਮੈਂਟ ਮੁਤਾਬਕ 10 ਵਿਅਕਤੀਆਂ ਨੂੰ ਕਰੋਨਾਵਾਇਰਸ ਵਾਸਤੇ ਪਾਜ਼ਟਿਵ ਟੈਸਟ ਕੀਤਾ ਗਿਆ ਪਰ ਇਨ੍ਹਾਂ ਵਿੱਚੋਂ ਕੋਈ ਵੀ ਕਨੇਡੀਅਨ ਨਹੀਂ ਹੈ।

ਇਸ ਸਮੁੰਦਰੀ ਜਹਾਜ਼ ਉੱਤੇ 2,666 ਯਾਤਰੀ ਅਤੇ 1,045 ਕਰੂ ਮੈਂਬਰ ਮੌਜੂਦ ਹਨ, ਜਿਨ੍ਹਾਂ ਨੂੰ ਯੋਕੋਹਾਮਾ ਵਿਖੇ 14 ਦਿਨਾਂ ਲਈ ਕੁਆਰੰਟੀਨ ਰੱਖਿਆ ਜਾਵੇਗਾ।

ਸਟੇਟਮੈਂਟ ਵਿੱਚ ਇਹ ਵੀ ਕਿਹਾ ਗਿਆ ਕਿ ਪ੍ਰਿੰਸੇਸ ਕਰੂਜ਼ਿਜ਼ ਅੰਤਰਰਾਸ਼ਟਰੀ ਸਿਹਤ ਅਧਿਕਾਰੀਆਂ ਅਤੇ ਜਪਾਨੀ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਉੱਤੇ ਲਗਾਤਾਰ ਅਮਲ ਕਰੇਗੀ।

ਕਰੋਨਾਵਾਇਰਸ ਜੋ ਕਿ ਚੀਨ ਵਿੱਚ ਸ਼ੁਰੂ ਹੋਇਆ ਸੀ ਹੁਣ ਤੱਕ ਦੇਸ਼ਾਂ ਵਿਦੇਸ਼ਾਂ ਵਿੱਚ 24,500 ਲੋਕਾਂ ਨੂੰ ਪ੍ਰਭਾਵਿਤ ਕਰ ਚੁੱਕਾ ਹੈ ਅਤੇ ਇਸ ਨਾਲ ਹੁਣ ਤੱਕ ਹੁਬਈ ਸੂਬੇ ਵਿੱਚ 490 ਵਿਅਕਤੀ ਮਾਰੇ ਜਾ ਚੁੱਕੇ ਹਨ ਅਤੇ

ਇੱਕ ਵਿਅਕਤੀ ਦੀ ਮੌਤ ਹਾਂਗਕਾਂਗ ਵਿੱਚ ਹੋਈ ਹੈ।

ਹਾਂਗਕਾਂਗ ਦੇ ਇੱਕ ਅਧਿਕਾਰੀ ਮੁਤਾਬਕ, ਇੱਕ ਹੋਰ ਸਮੁੰਦਰੀ ਜਹਾਜ਼ ਜਿਸ ਵਿੱਚ 18,00 ਲੋਕ ਸਫਰ ਕਰ ਰਹੇ ਹਨ ਅਤੇ ਜਿਸ ਨੂੰ ਤਾਈਵਾਨ ਬੰਦਰਗਾਹ ਤੋਂ ਵਾਪਸ ਮੋੜ ਦਿੱਤਾ ਗਿਆ ਸੀ ਨੂੰ ਵੀ ਕੁਆਰੰਟੀਨ ਕੀਤਾ ਗਿਆ ਹੈ।


Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link