13.54C Vancouver
ADS

Jan 13, 2022 1:35 AM - The Canadian Press

ਬੀ.ਸੀ. ਦੇ ਮੈਰਿਟ 'ਚ ਬੀਤੇ ਸਾਲ ਦੇ ਹੜ੍ਹਾਂ ਤੋਂ ਬਾਅਦ ਹੁਣ ਵੀ 266 ਪ੍ਰਾਪਰਟੀਆਂ ਲਈ ਇਵੈਕੂਏਸ਼ਨ ਆਰਡਰ ਜਾਰੀ

Share On
266-properties-remain-under-an-evacuation-order-out-of-the-808-that-were-impacted-by-widespread-flooding-in-merritt
The City of Merritt says 266 properties remain under an evacuation order out of the 808 that were impacted by widespread flooding in November. (Screen grab - Jaclyn Whittal/Twitter)

ਸਿਟੀ ਆਫ ਮੈਰਿਟ ਦਾ ਕਹਿਣਾ ਹੈ ਕਿ ਇਲਾਕੇ ਦੀਆਂ 266 ਪ੍ਰਾਪਰਟੀਆਂ ਹੁਣ ਵੀ ਇਵੈਕੂਏਸ਼ਨ ਆਰਡਰ ਹੇਠ ਰੱਖੀਆਂ ਗਈਆਂ ਹਨ।

ਬੀਤੇ ਸਾਲ ਨਵੰਬਰ 'ਚ ਇਸ ਇਲਾਕੇ 'ਚ ਆਏ ਹੜ੍ਹਾਂ ਵਿਚਾਲੇ 808 ਪ੍ਰਾਪਰਟੀਆਂ ਖਾਲੀ ਕਰਵਾਈਆਂ ਗਈਆਂ ਸਨ ਜਿਸ 'ਚ 266 ਲਈ ਅਜੇ ਵੀ ਖਾਲੀ ਰੱਖੇ ਜਾਣ ਦੇ ਨਿਰਦੇਸ਼ ਜਾਰੀ ਹਨ।

ਐਮਰਜੈਂਸੀ ਆਪ੍ਰੇਸ਼ਨਸ ਸੈਂਟਰ ਦੇ ਇਨਫਰਮੇਸ਼ਨ ਅਫ਼ਸਰ, ਜੀਨ ਸਟਰੌਂਗ ਨੇ ਆਖਿਆ ਕਿ ਇਲਾਕੇ 'ਚ ਕਈ ਅਜਿਹੇ ਲੋਕ ਹਨ ਜੋ ਘਰਾਂ 'ਚ ਪਰਤਣ ਦੀ ਇਜਾਜਤ ਦੇ ਬਾਵਜੂਦ ਘਰਾਂ ਤੋਂ ਬਾਹਰ ਰਹਿਣ ਲਈ ਮਜਬੂਰ ਹਨ।

ਇਸ ਪਿੱਛੇ ਘਰਾਂ ਨੂੰ ਪਹੁੰਚੇ ਨੁਕਸਾਨ ਵਿਚਾਲੇ ਘਰਾਂ ਦੀ ਮਰੱਮਤ ਜਰੂਰੀ ਹੋਣ ਨੂੰ ਕਾਰਨ ਦੱਸਿਆ ਗਿਆ।

ਸਟਰੌਂਗ ਨੇ ਕਿਹਾ ਕਿ ਹਾਊਸਿੰਗ ਨੀਡਸ ਅਸੈਸਮੈਂਟ ਵੱਲੋਂ ਪ੍ਰਭਾਵਿਤ ਹੋਏ ਨਿਵਾਸੀਆਂ ਦੀਆਂ 2 ਸ਼੍ਰੇਣੀਆਂ ਬਣਾਈਆਂ ਗਈਆਂ ਹਨ।

ਇੱਕ ਉਹ ਜੋ ਘਰਾਂ ਨੂੰ ਮੁੜ ਤੋਂ ਉਸਾਰ ਸਕਦੇ ਹਨ ਅਤੇ ਦੂਜੇ ਉਹ ਜੋ ਪੱਕੇ ਤੌਰ 'ਤੇ ਬੇਘਰ ਹੋ ਗਏ ਹਨ।

ਅਫ਼ਸਰ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਉਂਦੇ 6 ਮਹੀਨਿਆਂ 'ਚ ਬਹੁਤੇ ਲੋਕ ਘਰਾਂ ਨੂੰ ਪਰਤ ਸਕਣਗੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link