14.32C Vancouver
ADS

Jul 9, 2020 1:28 AM -

ਕੈਨੇਡਾ 'ਚ ਕੋਵਿਡ-19 ਦੇ 267 ਮਾਮਲੇ ਹੋਏ ਰਿਪੋਰਟ, 26 ਲੋਕਾਂ ਨੇ ਤੋੜਿਆ ਦਮ

Share On
267-new-covid-19-cases-and-26-deaths-reported-in-canada
Volunteers examine the documents of motorists who just came off the Confederation Bridge in Borden-Carleton, P.E.I., Friday, July 3, 2020. Prince Edward Island's chief medical officer of health is warning that the five new cases of COVID-19 discovered over the weekend indicates the province is still susceptible to the infection.THE CANADIAN PRESS/Brian McInnis

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,06,434 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਦੇਸ਼ 'ਚ 267 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। 26 ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਕੈਨੇਡਾ 'ਚ ਕੁੱਲ 8,737 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਵਾਇਰਸ ਪੀੜਤਾਂ ਦੀ ਗਿਣਤੀ 3,000 ਤੋਂ ਪਾਰ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 18 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਤਿੰਨ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਇਹ ਮਾਮਲੇ ,ਮੰਗਲਵਾਰ ਤੋਂ ਬੁੱਧਵਾਰ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,000 ਦੇ ਪਾਰ ਪਹੁੰਚ ਗਈ ਹੈ। ਸੂਬੇ 'ਚ ਕੁੱਲ ਮਾਮਲਿਆਂ ਦੀ ਗਿਣਤੀ 3,008 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਸਾਂਝੇ ਬਿਆਨ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 186 ਹੈ। ਬੀ.ਸੀ. 'ਚ 162 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ 118 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਅੱਜ ਔਂਟੈਰੀਓ 'ਚ 118 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਹਾਲਾਂਕਿ ਸੂਬੇ ਵਿੱਚ ਪੀੜਤਾਂ ਦੀ ਗਿਣਤੀ 36,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 36,178 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ ਲਗਾਤਾਰ ਦੋ ਦਿਨ ਔਂਟੈਰੀਓ 'ਚ ਵਾਇਰਸ ਸੰਬੰਧੀ ਮੌਤਾਂ ਦਾ ਅੰਕੜਾ ਬੇਹੱਦ ਘੱਟ ਰਹਿਣ ਤੋਂ ਬਾਅਦ, ਅੱਜ ਫਿਰ ਮੌਤਾਂ ਦੀ ਗਿਣਤੀ ਵੱਧ ਗਈ ਹੈ। ਅੱਜ ਸੂਬੇ 'ਚ 9 ਲੋਕਾਂ ਦੀ ਮੌਤ ਬਾਰੇ ਦੱਸਿਆ ਜਾ ਰਿਹਾ ਹੈ। ਹੁਣ ਤੱਕ ਔਂਟੈਰੀਓ ਦੇ 2,700 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। 202 ਹੋਰ ਮਾਮਲੇ ਸੁਲਝਣ ਬਾਰੇ ਵੀ ਦੱਸਿਆ ਗਿਆ ਹੈ। ਔਂਟੈਰੀਓ ਦੇ ਕੁਲ 31,805 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 13 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 82 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਚੰਗੀ ਗੱਲ ਇਹ ਹੈ ਕਿ, ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 56,000 ਦੇ ਪਾਰ ਪਹੁੰਚ ਗਈ ਹੈ। ਸੂਬੇ ਦੇ 56,079 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ 82 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 13 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,603 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ।


ਐਲਬਰਟਾ 'ਚ 46 ਵਾਇਰਸ ਸੰਬੰਧੀ ਮਾਮਲਿਆਂ ਦਾ ਵਾਧਾ

ਐਲਬਰਟਾ ਦੇ ਵਿੱਚ ਕੋਵਿਡ-19 ਦੇ 46 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਬੀਤੇ ਕੱਲ 47 ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਸੀ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,482 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 158 ਹੈ। ਸੂਬੇ ਦੇ ਕੁੱਲ 7,700 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 600 ਦੇ ਕਰੀਬ ਦੱਸੀ ਜਾ ਰਹੀ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 808, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,066, ਪੀ.ਈ.ਆਈ. 'ਚ 32, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,737 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link