Aug 9, 2021 9:20 PM -

ਬੀ.ਸੀ. 'ਚ ਵਾਈਲਡਫਾਇਰਸ ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਇਸ ਵੇਲੇ 273 ਵਾਈਲਡਫਾਇਰਸ ਬਲ ਰਹੀਆਂ ਹਨ।
1 ਅਪ੍ਰੈਲ ਤੋਂ ਹੁਣ ਤਕ ਸੂਬੇ 'ਚ ਕੁੱਲ 1,445 ਵਾਈਲਡਫਾਇਰਸ ਦਸਤਕ ਦੇ ਚੁੱਕੀਆਂ ਹਨ।
ਇਸ 'ਚ 644,420 ਹੈਕਟੇਅਰ ਇਲਾਕੇ ਨੂੰ ਨੁਕਸਾਨ ਪਹੁੰਚਿਆ ਹੈ।
ਇਹਨਾਂ ਅੱਗਾਂ 'ਤੇ ਕਾਬੂ ਪਾਉਣ ਲਈ ਸੂਬੇ 'ਚ 3,583 ਫਾਇਰਫਾਈਟਰ ਅਤੇ ਹੋਰ ਟੀਮਾਂ ਮੁਸ਼ੱਕਤ ਕਰ ਰਹੀਆਂ ਹਨ।
ਇਸ 'ਚ ਸੂਬੇ ਦੇ ਬਾਹਰ ਦੇ ਕਰਿਊਸ ਵੀ ਸ਼ਾਮਿਲ ਹਨ।
ਸੂਬੇ ਤੋਂ ਬਾਹਰ ਦੇ ਫਾਇਰਫਾਈਟਰਸ ਅਤੇ ਟੀਮਾਂ ਦੀ ਗਿਣਤੀ 382 ਦੱਸੀ ਗਈ ਹੈ।
ਵਾਈਲਡਫਾਇਰਸ 'ਤੇ ਕਾਬੂ ਪਾਉਣ ਲਈ 214 ਹੈਲੀਕਾਪਟਰ ਅਤੇ ਹਵਾਈ ਜਹਾਜ ਵਰਤੇ ਜਾ ਰਹੇ ਹਨ।
ਬੀ.ਸੀ. 'ਚ 66 ਇਵੈਕੂਏਸ਼ਨ ਆਰਡਰ ਅਤੇ 106 ਇਵੈਕੂਏਸ਼ਨ ਐਲਰਟ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਇਵੈਕੂਏਸ਼ਨ ਆਰਡਰਸ ਕਾਰਨ 6,592 ਪ੍ਰਾਪਰਟੀਆਂ ਅਤੇ ਇਵੈਕੂਏਸ਼ਨ ਐਲਰਟ ਤੋਂ 32,531 ਪ੍ਰਾਪਰਟੀਆਂ ਪ੍ਰਭਾਵਿਤ ਹੋ ਰਹੀਆਂ ਹਨ।




