19.45C Vancouver
ADS

May 21, 2020 9:34 PM -

ਕਨੇਡੀਅਨ ਮਿਲਟਰੀ ਦੇ 28 ਮੈਂਬਰ ਕੋਵਿਡ-19 ਨਾਲ ਪ੍ਰਭਾਵਿਤ

Share On
28-military-members-test-positive-for-covid-19
Members of the Canadian Armed Forces take part in a training session before deploying to senior's residences Wednesday April 29, 2020 in Montreal. The Canadian Armed Forces says 28 military members have tested positive for COVID-19 after being deployed to help with long-term care facilities in Ontario and Quebec. THE CANADIAN PRESS/Ryan Remiorz

ਕਨੇਡੀਅਨ ਆਰਮਡ ਫੋਰਸਿਜ਼ (Canadian Armed Forces) ਦਾ ਕਹਿਣਾ ਹੈ ਕਿ ਮਿਲਟਰੀ ਦੇ 28 ਮੈਂਬਰ ਕੋਵਿਡ-19 ਲਈ ਪਾਜ਼ਿਟਿਵ ਪਾਏ ਜਾ ਚੁੱਕੇ ਹਨ।

ਇਹ ਉਹ ਮੈਂਬਰ ਹਨ ਜੋ ਔਂਟੈਰੀਓ ਅਤੇ ਕਿਊਬੈਕ 'ਚ ਲੌਂਗ-ਟਰਮ ਕੇਅਰ ਫੈਸਿਲਿਟੀਆਂ 'ਚ ਸੇਵਾਵਾਂ ਪ੍ਰਦਾਨ ਕਰਨ ਲਈ ਭੇਜੇ ਗਏ ਸਨ।

ਬੀਤੇ ਹਫ਼ਤੇ ਦੇ ਇਸ ਸੰਬੰਧੀ ਦੱਸੇ ਗਏ 5 ਮਾਮਲਿਆਂ ਦੇ ਮੁਕਾਬਲੇ, ਇਹ ਵੱਡਾ ਵਾਧਾ ਮੰਨਿਆ ਜਾ ਰਿਹਾ ਹੈ।

ਇਸ ਦੇ ਵਿੱਚ 12 ਮਾਮਲੇ ਔਂਟੈਰੀਓ ਤੋਂ ਅਤੇ 16 ਮਾਮਲੇ ਕਿਊਬੈਕ ਤੋਂ ਸਾਹਮਣੇ ਆਏ ਹਨ।

ਮਿਲਟਰੀ ਦਾ ਕਹਿਣਾ ਹੈ ਕਿ ਫੋਰਸਿਜ਼ ਦੇ ਕਰੀਬ 1,700 ਮੈਂਬਰ, ਨਰਸਿੰਗ ਹੋਮਜ਼ 'ਚ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਇਹ ਮੈਂਬਰ ਕਿਊਬੈਕ ਦੇ 25 ਲੌਂਗ-ਟਰਮ ਕੇਅਰ ਹੋਮਜ਼ 'ਚ ਸੇਵਾਵਾਂ ਦੇ ਰਹੇ ਹਨ ਅਤੇ ਔਂਟੈਰੀਓ ਦੇ 5 ਲੌਂਗ-ਟਰਮ ਕੇਅਰ ਹੋਮਜ਼ 'ਚ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਨ੍ਹਾਂ 'ਚ ਵਧੇਰੇ ਸਹਿਯੋਗ ਸੰਬੰਧੀ ਭੂਮਿਕਾ ਨਿਭਾ ਰਹੇ ਹਨ, ਜਿਸ ਦੇ ਵਿੱਚ ਸਾਫ-ਸਫਾਈ, ਖਾਣਾ ਪ੍ਰਦਾਨ ਕਰਨਾ ਅਤੇ ਰੈਜ਼ੀਡੈਂਟਸ ਦੀਆਂ ਬੁਨਿਆਦੀ ਜ਼ਰੂਰਤਾਂ 'ਚ ਮਦਦ ਪ੍ਰਦਾਨ ਕਰਨਾ ਸ਼ਾਮਿਲ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link