12.06C Vancouver
ADS

Jul 1, 2020 1:37 AM -

ਕੈਨੇਡਾ 'ਚ ਕੋਵਿਡ-19 ਦੇ 286 ਨਵੇਂ ਮਾਮਲੇ ਹੋਏ ਰਿਪੋਰਟ

Share On
286-new-covid-19-cases-reported-in-canada
A man wears a face mask as he sits on a bench in Montreal, Saturday, June 27, 2020, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,04,204 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 286 ਮਾਮਲੇ ਰਿਪੋਰਟ ਹੋਏ ਹਨ, ਜਦਕਿ ਅੱਜ 25 ਲੋਕਾਂ ਨੇ ਦਮ ਤੋੜ ਦਿੱਤਾ ਹੈ। ਕੈਨੇਡਾ 'ਚ ਕੁੱਲ 8,591 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 67,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 12 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 12 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,916 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਰਿਲੀਜ਼ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 174 ਹੈ। ਬੀ.ਸੀ. 'ਚ 152 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਹੁਣ ਤੱਕ ਵਾਇਰਸ ਲਈ ਪਾਜ਼ਿਟਿਵ ਪਾਏ ਗਏ 2,590 ਮਾਮਲੇ ਸੁਲਝ ਜਾਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।


ਔਂਟੈਰੀਓ 'ਚ ਕੱਲ ਦੇ ਮੁਕਾਬਲੇ ਵਾਇਰਸ ਸੰਬੰਧੀ ਮਾਮਲੇ ਘਟੇ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਇੱਕ ਵਾਰ ਫਿਰ ਤੋਂ ਵੱਡਾ ਅੰਕੜਾ ਸਾਂਝਾ ਕੀਤਾ ਗਿਆ ਹੈ। ਹਾਲਾਂਕਿ ਕੱਲ ਸਾਹਮਣੇ ਆਏ 257 ਮਾਮਲਿਆਂ ਦੇ ਮੁਕਾਬਲੇ, ਅੱਜ ਦੇ 157 ਮਾਮਲੇ ਕਾਫੀ ਘੱਟ ਰਹੇ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 35,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 35,068 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 7 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,672 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 2,052 ਹੈ। ਔਂਟੈਰੀਓ ਦੇ ਕੁਲ 30,344 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 18 ਵਾਇਰਸ ਪੀੜਤਾਂ ਦੀ ਮੌਤ

ਕਿਊਬੈਕ 'ਚ ਕੱਲ ਵਾਇਰਸ ਸੰਬੰਧੀ ਨਵੇਂ ਮਾਮਲਿਆਂ ਦਾ ਵੀਰਵਾਰ ਤੋਂ ਸੋਮਵਾਰ ਤੱਕ ਦਾ ਅੰਕੜਾ ਸਾਂਝਾ ਕੀਤੇ ਜਾਣ ਤੋਂ ਬਾਅਦ, ਅੱਜ ਬੀਤੇ 24 ਘੰਟਿਆਂ ਦਾ ਅੰਕੜਾ ਸਾਂਝਾ ਕੀਤਾ ਗਿਆ ਹੈ, ਅਤੇ ਅੱਜ ਮਾਮਲਿਆਂ ਦੀ ਗਿਣਤੀ 68 ਦੱਸੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,458 ਹੋ ਗਈ ਹੈ। ਕਿਊਬੈਕ 'ਚ 68 ਨਵੇਂ ਮਾਮਲੇ ਰਿਪੋਰਟ ਹੋਏ ਹਨ। ਅੱਜ 18 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,503 ਦੱਸੀ ਗਈ ਹੈ। ਕਿਊਬੈਕ 'ਚ 25,000 ਤੋਂ ਵਧੇਰੇ ਮਾਮਲੇ ਐਕਟਿਵ ਹਨ। ਯਾਦ ਰਹੇ ਕਿਊਬੈਕ 'ਚ ਪਹਿਲਾਂ ਫੈਸਲਾ ਲਿਆ ਗਿਆ ਸੀ ਕਿ ਹੁਣ ਤੋਂ ਸੂਬੇ 'ਚ ਸਿਰਫ ਇੱਕੋ ਦਿਨ ਵਾਇਰਸ ਪੀੜਤਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਪਰ ਲਗਾਤਾਰ ਹੋਈ ਆਲੋਚਨਾ ਵਿਚਾਲੇ ਕੱਲ ਫਿਰ ਤੋਂ ਫੈਸਲਾ ਲਿਆ ਗਿਆ ਕਿ, ਸੂਬੇ 'ਚ ਰੋਜ਼ਾਨਾ ਪੱਧਰ 'ਤੇ ਵਾਇਰਸ ਸੰਬੰਧੀ ਅੰਕੜੇ ਜਾਰੀ ਕੀਤੇ ਜਾਣਗੇ।


ਐਲਬਰਟਾ 'ਚ 7,400 ਤੋਂ ਵਧੇਰੇ ਵਾਇਰਸ ਪੀੜਤ ਹੋ ਚੁੱਕੇ ਰਿਕਵਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 41 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,108 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 154 ਹੈ। ਸੂਬੇ ਦੇ 51 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੇ ਕੁੱਲ 7,400 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਸੂਬੇ ਦੇ 4 ਰੈਸਟੂਰੈਂਟਾਂ 'ਚ ਵੀ ਆਊਟਬ੍ਰੇਕ ਦਰਜ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਅਲਾਵਾ ਅੱਜ ਤੋਂ ਕੁਝ ਖਾਸ ਕਿਸਮ ਦੇ ਈਵੈਂਟਸ ਲਈ 200 ਲੋਕਾਂ ਤੱਕ ਦੇ ਇਕੱਠ ਦੀ ਵੀ ਇਜਾਜ਼ਤ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਆਹ ਸਮਾਗਮਾਂ ਜਾਂ ਕੁਝ ਹੋਰ ਕਿਸਮ ਦੇ ਨਿਜੀ ਸਮਾਗਮਾਂ ਲਈ ਇਕੱਠ 100 ਲੋਕਾਂ ਤੱਕ ਸੀਮਤ ਰੱਖਣ ਨੂੰ ਕਿਹਾ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 785, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,062, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,591 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 67,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link