19.45C Vancouver
ADS

May 27, 2020 2:34 PM -

ਕੋਵਿਡ -19 ਕਾਰਨ ਬੰਦ ਰਹਿਣ ਤੋਂ ਬਾਅਦ 29 ਨੈਸ਼ਨਲ ਪਾਰਕ 1 ਜੂਨ ਤੋਂ ਦੁਬਾਰਾ ਖੁੱਲਣਗੇ

Share On
29-national-parks-to-reopen-june-1-after-covid-19-closure
The empty streets of Banff, Alta., are seen on Tuesday, March 24, 2020. THE CANADIAN PRESS/Jeff McIntosh

ਐਲਬਰਟਾ ਵਿੱਚ ਬੈਂਫ ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ ਪੈਸਿਫ਼ਿਕ ਰਿਮ ਸਮੇਤ, 29 ਨੈਸ਼ਨਲ ਪਾਰਕ 1 ਜੂਨ ਤੋਂ ਯਾਤਰੀਆਂ ਲਈ ਦੁਬਾਰਾ ਖੁੱਲਣ ਜਾ ਰਹੇ ਹਨ।

ਮਨਿਸਟਰ ਆਫ ਇਨਵਾਇਰਮੈਂਟ ਜੌਨੱਥਨ ਵਿਲਕਿਨਸਨ ਮੁਤਾਬਕ ਪਾਰਕ ਦਿਨ ਦੇ ਸਮੇਂ ਖੁੱਲੇ ਰਹਿਣਗੇ ਅਤੇ ਵਾਸ਼ਰੂਮ ਵੀ ਖੋਲ੍ਹ ਦਿੱਤੇ ਜਾਣਗੇ।

ਸਾਰੇ ਨੈਸ਼ਨਲ ਪਾਰਕ, ਇਤਿਹਾਸਕ ਸਥਾਨ ਅਤੇ ਮਰੀਨ ਕੌਨਜ਼ਰਵੇਸ਼ਨ ਦੇ ਇਲਾਕੇ ਕੋਵਿਡ-19 ਕਾਰਨ ਪਿੱਛਲੇ ਕਈ ਹਫਤਿਆਂ ਤੋਂ ਬੰਦ ਪਏ ਹਨ।

ਬੈਂਫ ਦੇ ਕਈ ਵਪਾਰ ਦੁਬਾਰਾ 1 ਜੂਨ ਤੋਂ ਆਪਣੇ ਦਰਵਾਜ਼ੇ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ।

ਸ਼ਹਿਰ ਦੀ ਕਾਉਂਸਲ ਵੱਲੋਂ ਹਾਲ ਹੀ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਸ਼ਹਿਰ ਦੇ ਜ਼ਿਆਦਾ ਵਿਅਸਤ ਰਹਿਣ ਵਾਲੇ ਬੈਂਫ ਐਵੇਨਿਊ ਦੇ ਦੋ ਬਲੌਕ ਵਾਹਨਾਂ ਲਈ ਬੰਦ ਰੱਖੇ ਜਾਣਗੇ ਤਾਂ ਕਿ ਪੈਦਲ ਯਾਤਰੀਆਂ ਲਈ ਜ਼ਿਆਦਾ ਥਾਂ ਬਣਾਈ ਜਾ ਸਕੇ।

ਬੈਂਫ ਦੇਸ਼ ਦਾ ਸਭ ਤੋਂ ਵੱਧ ਵਿਅਸਤ ਨੈਸ਼ਨਲ ਪਾਰਕ ਹੈ ਜਿੱਥੇ ਸਲਾਨਾ 4 ਮਿਲੀਅਨ ਯਾਤਰੀ ਆਉਂਦੇ ਹਨ।

1 ਜੂਨ ਤੋਂ ਖੁੱਲਣ ਜਾ ਰਹੇ ਹੋਰ ਨੈਸ਼ਨਲ ਪਾਰਕਾਂ ਵਿੱਚ ਐਲਬਰਟਾ ਦਾ ਜੈਸਪਰ, ਮੈਨੀਟੋਬਾ ਦਾ ਰਾਈਡਿੰਗ ਮਾਊਂਟੇਨ ਅਤੇ ਨੋਵਾ ਸਕੋਸ਼ਿਆ ਦਾ ਕੇਪ ਬ੍ਰੈਟਨ ਹਾਈਲੈਂਡਜ਼ ਵੀ ਸ਼ਾਮਲ ਹਨ।

ਨੈਸ਼ਨਲ ਪਾਰਕਾਂ ਵਿੱਚ ਕੈਮਪਿੰਗ ਦੀ ਆਗਿਆ ਘੱਟ ਤੋਂ ਘੱਟ 21 ਜੂਨ ਤੱਕ ਨਹੀਂ ਹੋਵੇਗੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link