19.06C Vancouver
ADS

Jul 30, 2020 11:27 PM -

ਬੀ.ਸੀ. 'ਚ ਕੋਵਿਡ-19 ਦੇ 29 ਨਵੇਂ ਮਾਮਲੇ, ਐਬਟਸਫੋਰਡ 'ਚ ਬੈਰੀ ਪੈਕਿੰਗ ਪਲਾਂਟ ਦੇ ਵਾਇਰਸ ਪੀੜਤਾਂ ਦੀ ਗਿਣਤੀ 59 ਤੱਕ ਪਹੁੰਚੀ

Share On
29-new-covid-19-cases-in-b-c-cases-related-to-abbotsford-berry-packing-plant-rise-to-59
(File) -  British Columbia's public health officer, Dr. Bonnie Henry giving her views during a press conference. - B.C. government

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 29 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਚੰਗੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,591 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 194 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 242 ਦੱਸੀ ਗਈ ਹੈ।

ਹੁਣ ਤੱਕ ਸੂਬੇ ਦੇ ਕੁੱਲ 3,109 ਲੋਕ ਇਸ ਵਾਇਰਸ ਤੋਂ ਰਿਕਵਰ ਕਰ ਚੁੱਕੇ ਹਨ।

ਸੂਬੇ ਦੇ 5 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਦੱਸੇ ਗਏ ਹਨ।

ਇਨ੍ਹਾਂ 'ਚ 2 ਵਾਇਰਸ ਪੀੜਤਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ।

ਹਾਈਡਾ ਗਵਾਈ ਇਲਾਕੇ 'ਚ ਕਮਿਊਨਿਟੀ ਆਊਟਬ੍ਰੇਕ ਦੇ ਮਾਮਲੇ 'ਚ ਪੀੜਤਾਂ ਦੀ ਗਿਣਤੀ ਕੱਲ ਹੀ 20 ਤੱਕ ਪਹੁੰਚ ਗਈ ਸੀ, ਪਰ ਅੱਜ ਇਸ 'ਚ ਕਿਸੇ ਵਾਧੇ ਬਾਰੇ ਨਹੀਂ ਦੱਸਿਆ ਗਿਆ ਹੈ।

ਇਸ ਤੋਂ ਅਲਾਵਾ ਐਬਟਸਫੋਰਡ 'ਚ ਦਰਜ ਕੀਤੇ ਗਏ ਬੈਰੀ ਪੈਕਿੰਗ ਪਲਾਂਟ ਦੇ ਆਊਟਬ੍ਰੇਕ 'ਚ ਪੀੜਤਾਂ ਦੀ ਗਿਣਤੀ 59 ਤੱਕ ਪਹੁੰਚ ਗਈ ਹੈ।

Latest news

alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
poilievre-reshuffles-conservative-shadow-cabinet-jasraj-singh-hallan-moved-to-national-revenue-role
Punjabi

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link