13.51C Vancouver
ADS

Nov 16, 2020 4:42 PM -

ਕੋਵਿਡ-19 ਦੇ ਇਲਾਜ ਲਈ ਅਮਰੀਕਾ ਵਿੱਚ ਇੱਕ ਹੋਰ ਵੈਕਸੀਨ ਨੂੰ ਮਿਲੀ ਮੁੱਢਲੀ ਸਫ਼ਲਤਾ

Share On
2nd-coronavirus-vaccine-shows-early-success-in-u-s-tests
FILE - In this July 27, 2020, file photo, nurse Kathe Olmstead prepares a shot that is part of a possible COVID-19 vaccine, developed by the National Institutes of Health and Moderna Inc., in Binghamton, N.Y. Moderna. (AP Photo/Hans Pennink, File)

ਕੋਵਿਡ-19 ਨੂੰ ਠੱਲ੍ਹ ਪਾਉਣ ਲਈ ਤਿਆਰ ਕੀਤੇ ਜਾ ਰਹੇ ਇੱਕ ਦੂਜੇ ਵੈਕਸੀਨ ਦੇ ਟਰਾਇਲ ਵਿੱਚ ਵੀ ਬਹੁਤ ਹੱਦ ਤਕ ਸਫ਼ਲਤਾ ਦੇਖਣ ਨੂੰ ਮਿਲ ਰਹੀ ਹੈ।

ਮੌਡਰਨਾ ਨਾਂ ਦੀ ਕੰਪਨੀ ਮੁਤਾਬਕ ਅੰਕੜੇ ਦਰਸਾਉਂਦੇ ਹਨ ਕਿ ਉਨ੍ਹਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਵੈਕਸੀਨ 94.5% ਅਸਰਦਾਰ ਸਾਬਤ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਫਾਈਜ਼ਰ ਵੱਲੋਂ ਵੀ ਕੋਵਿਡ-19 ਦੇ ਵੈਕਸੀਨ ਟਰਾਇਲ ਵਿੱਚ ਕਾਮਯਾਬੀ ਦੀ ਗੱਲ ਸਾਂਝੀ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਕਤੂਬਰ ਦੇ ਅੰਤ ਵਿੱਚ ਕਿਹਾ ਸੀ ਕਿ ਕੈਨੇਡਾ ਨੇ ਕੋਵਿਡ-19 ਦੇ ਇਲਾਜ ਲਈ ਸੁਰਖਿਅਤ ਅਤੇ ਅਸਰਦਾਰ ਵੈਕਸੀਨ ਤਿਆਰ ਕਰਨ ਵਾਸਤੇ ਫਾਈਜ਼ਰ ਅਤੇ ਮੌਡਰਨਾ ਤੋਂ ਅਲਾਵਾ ਵੱਖ ਵੱਖ ਕੰਪਨੀਆਂ ਨਾਲ 6 ਅਜਿਹੇ ਸਮਝੌਤੇ ਕੀਤੇ ਹਨ।

ਦੋਵਾਂ ਕੰਪਨੀਆਂ ਨੇ ਹੈਲਥ ਕੈਨੇਡਾ ਨੂੰ ਆਪਣੇ ਵੈਕਸੀਨਾਂ ਦੀ ਨਜ਼ਰਸਾਨੀ ਕਰਨ ਲਈ ਕਿਹਾ ਹੈ।

ਸਿਹਤ ਮਾਹਿਰਾਂ ਅਨੁਸਾਰ ਇਨ੍ਹਾਂ ਦੋਵਾਂ ਵੈਕਸੀਨਾਂ ਦੇ ਸਫਲ ਟ੍ਰਾਇਲ ਸਦਕਾ ਵਾਇਰਸ ਦੇ ਇਲਾਜ ਲਈ ਉਮੀਦ ਦੀ ਕਿਰਨ ਨਜ਼ਰ ਆਈ ਹੈ।

ਕੈਨੇਡਾ ਵਿੱਚ ਵਾਇਰਸ ਦੇ ਮਾਮਲਿਆਂ ਦੀ ਗਿਣਤੀ 300,000 ਤੱਕ ਪਹੁੰਚਣ ਵਾਲੀ ਹੈ।

ਕੋਵਿਡ-19 ਕਾਰਨ ਦੁਨੀਆਂ ਭਰ ਵਿਚ 1.3 ਮਿਲੀਅਨ ਜਾਨਾਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚੋਂ 245,000 ਤੋਂ ਵੱਧ ਅਮਰੀਕਾ ਦੇ ਵਿੱਚ ਹਨ।

ਮੌਡਰਨਾ ਦਾ ਵੈਕਸੀਨ ਨੈਸ਼ਨਲ ਇੰਸਟੀਟਯੂਟਸ ਆਫ ਹੈਲਥ ਨਾਲ ਮਿਲਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ 30,000 ਲੋਕਾਂ ਤੇ ਟੈਸਟ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕਈਆਂ ਨੂੰ ਅਸਲ ਵੈਕਸੀਨ ਦਿੱਤਾ ਗਿਆ ਅਤੇ ਕਈਆਂ ਉੱਤੇ ‘ਡਮੀ ਸ਼ੌਟ’ ਇਸਤੇਮਾਲ ਕੀਤਾ ਗਿਆ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link