10.87C Vancouver
ADS

Mar 26, 2020 12:38 AM -

ਕੈਨੇਡਾ 'ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 3,000 ਦੇ ਪਾਰ, 35 ਲੋਕਾਂ ਦੀ ਮੌਤ

Share On
3-409-positive-covid-19-cases-in-canada-35-deaths-reported
Minister of Health Patty Hajdu listens during a press conference on COVID-19 in West Block on Parliament Hill in Ottawa, on Friday, March 20, 2020. THE CANADIAN PRESS/Justin Tang

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 3,000 ਦੇ ਪਾਰ ਪਹੁੰਚ ਗਏ ਹਨ।

ਪੀੜਤ ਲੋਕਾਂ ਦੀ ਗਿਣਤੀ 3,409 ਹੋ ਗਈ ਹੈ।

ਅੱਜ ਇੱਕ ਪਾਸੇ ਔਂਟੈਰੀਓ 'ਚ 100 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ, ਜਦਕਿ ਦੂਜੇ ਪਾਸੇ ਬੀ.ਸੀ. ਵਿੱਚ 42 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਦਿੱਤੀ ਗਈ।

ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 688 ਤਕ ਪਹੁੰਚ ਗਈ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 659 ਹੋ ਚੁੱਕੀ ਹੈ।

ਬੀ.ਸੀ. 'ਚ ਇਸ ਵਾਇਰਸ ਕਾਰਨ 14 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਬੁਧਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ,ਕਿਊਬੈਕ 'ਚ ਪੀੜਤਾਂ ਦੀ ਗਿਣਤੀ 1,339 ਹੋ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 419, ਸਸਕੈਚਵਿਨ ਵਿੱਚ 86, ਮੈਨੀਟੋਬਾ 'ਚ 35, ਨਿਊ ਬਰੰਸਵਿਕ 'ਚ 26, ਨੋਵਾ ਸਕੌਸ਼ੀਆ 'ਚ 68, ਪੀ.ਈ.ਆਈ. 'ਚ 5, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 67 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।

ਜਦਕਿ 195 ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਦੇਸ਼ ਵਿੱਚ ਕੁਲ 35 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link