16.22C Vancouver
ADS

Mar 10, 2025 4:47 PM - The Canadian Press

ਬੀ.ਸੀ. ਕੰਜ਼ਰਵੇਟਿਵ ਦੇ ਤਿੰਨ ਵਿਧਾਇਕ ਪਾਰਟੀ ਤੋਂ ਹੋਏ ਵੱਖ

Share On
3-b-c-conservatives-kicked-from-the-party-will-sit-as-independents
Armstrong told reporters outside the legislature today that Rustad “caved to the woke liberals who have infiltrated the party. (Photo: The Canadian Press)

ਬੀ.ਸੀ. ਕੰਜ਼ਰਵੇਟਿਵ ਪਾਰਟੀ ਵਿਚ ਸੰਕਟ ਗਹਿਰਾ ਗਿਆ ਹੈ। ਰਿਹਾਇਸ਼ੀ ਸਕੂਲ ਬਾਰੇ ਵਿਵਾਦਿਤ ਟਿੱਪਣੀ ਮਾਮਲੇ ਵਿਚ ਵੈਨਕੂਵਰ-ਕੁਇਲਚੇਨਾ ਦੀ ਵਿਧਾਇਕ ਡੱਲਾਸ ਬ੍ਰੋਡੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਏ ਜਾਣ ਤੋਂ ਬਾਅਦ ਬੀ.ਸੀ. ਕੰਜ਼ਰਵੇਟਿਵ ਦੇ ਦੋ ਹੋਰ ਵਿਧਾਇਕ ਪਾਰਟੀ ਤੋਂ ਵੱਖ ਹੋ ਗਏ ਹਨ। ਇਨ੍ਹਾਂ ਵਿਚ ਪੀਸ ਰਿਵਰ ਨੌਰਥ ਤੋਂ ਵਿਧਾਇਕ ਜੌਰਡਨ ਕੇਲੀ ਅਤੇ ਕੇਲੋਨਾ-ਲੇਕ ਕੰਟਰੀ-ਕੋਲਡਸਟ੍ਰੀਮ ਦੀ ਵਿਧਾਇਕਾ ਤਾਰਾ ਆਰਮਸਟ੍ਰਾਂਗ ਸ਼ਾਮਲ ਹਨ।

ਖਾਸ ਗੱਲ ਇਹ ਹੈ ਕਿ ਬ੍ਰੋਡੀ, ਕੇਲੀ ਅਤੇ ਆਰਮਸਟ੍ਰਾਂਗ ਇਹ ਸਾਰੇ ਪਹਿਲੀ ਵਾਰ ਦੇ ਵਿਧਾਇਕ ਹਨ। ਕੇਲੀ ਨੇ ਕਿਹਾ ਕਿ ਉਹ ਨਵੀਂ ਪਾਰਟੀ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਬੀ.ਸੀ. ਕੰਜ਼ਰਵੇਟਿਵ ਵਿਚ ਫੁੱਟ ਉਦੋਂ ਸਾਹਮਣੇ ਆਈ ਸੀ ਜਦੋਂ ਬੀ. ਸੀ. ਐੱਨ. ਡੀ. ਪੀ. ਨੇ ਟਰੰਪ ਦੀਆਂ ਟੈਰਿਫ ਧਮਕੀਆਂ ਦੀ ਨਿੰਦਾ ਕਰਨ ਦਾ ਪ੍ਰਸਤਾਵ ਲਿਆਂਦਾ ਸੀ।

ਉਸ ਸਮੇਂ ਬ੍ਰੋਡੀ, ਕੇਲੀ ਅਤੇ ਆਰਮਸਟ੍ਰਾਂਗ ਸਣੇ ਪੰਜ ਕੰਜ਼ਰਵੇਟਿਵ ਵਿਧਾਇਕ ਨੇ ਇਸ ਪ੍ਰਸਤਾਵ ਦੇ ਵਿਰੋਧ ਵਿਚ ਵੋਟ ਕੀਤੀ ਸੀ।ਇਹ ਸਾਰੇ ਪਹਿਲੀ ਵਾਰ ਦੇ ਵਿਧਾਇਕ ਹਨ, ਜੋ ਹੁਣ ਸੂਬੇ ਦੀ ਵਿਧਾਨ ਸਭਾ ਵਿਚ ਆਜ਼ਾਦ ਐੱਮ.ਐੱਲ.ਏ. ਵਜੋਂ ਬੈਠਣਗੇ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link