17.15C Vancouver
ADS

Feb 26, 2024 4:29 PM - The Associated Press

ਯੂਕਰੇਨ ਦੇ ਹੁਣ ਤੱਕ 31 ਹਜ਼ਾਰ ਫੌਜੀ ਮਾਰੇ ਗਏ : ਜ਼ੈਲੇਂਸਕੀ

Share On
31-000-ukrainian-troops-killed-since-the-start-of-russias-full-scale-invasion-zelenskyy-says
31,000 Ukrainian military personnel have been killed in this war. Not 300,000, not 150,000, not whatever Putin and his deceitful circle have been lying about.(Photo: The Canadian Press)

ਰੂਸ-ਯੂਕਰੇਨ ਜੰਗ ਦੇ 2 ਸਾਲ ਪੂਰੇ ਹੋ ਗਏ ਹਨ। ਯੂਕਰੇਨ ਦੇ ਰਾਸ਼ਟਰਪਤੀ ਨੇ ਮਾਰੇ ਗਏ ਸੈਨਿਕਾਂ ਦੀ ਗਿਣਤੀ ਦਾ ਖੁਲਾਸਾ ਕੀਤਾ ਹੈ।ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਪਹਿਲੀ ਵਾਰ ਰੂਸ ਨਾਲ ਜੰਗ ਵਿੱਚ ਮਾਰੇ ਗਏ ਆਪਣੇ ਸੈਨਿਕਾਂ ਦੀ ਗਿਣਤੀ ਦੇ ਅੰਕੜੇ ਦਿੱਤੇ ਹਨ।

ਜ਼ੈਲੇਂਸਕੀ ਨੇ ਮੰਨਿਆ ਹੈ ਕਿ ਉਸ ਦੇ 31000 ਸੈਨਿਕ ਜੰਗ ਦੇ ਮੈਦਾਨ ਵਿਚ ਮਾਰੇ ਗਏ ਹਨ। ਜ਼ੈਲੇਂਸਕੀ ਨੇ ਰੂਸ ਅਤੇ ਪੁਤਿਨ ’ਤੇ ਯੂਕਰੇਨੀ ਸੈਨਿਕਾਂ ਦੀ ਮੌਤ ’ਤੇ ਝੂਠ ਫੈਲਾਉਣ ਦਾ ਵੀ ਦੋਸ਼ ਲਗਾਇਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਦੋ ਸਾਲਾਂ ਤੋਂ ਲੜਾਈ ਲੜ ਰਹੇ ਹਾਂ ਅਤੇ ਮੌਜੂਦਾ ਸਾਲ ਇਸ ਜੰਗ ਦੇ ਨਤੀਜਿਆਂ ਲਈ ਫੈਸਲਾਕੁੰਨ ਸਾਬਤ ਹੋਵੇਗਾ। 24 ਫਰਵਰੀ, 2022 ਨੂੰ ਰੂਸ ਵੱਲੋਂ ਯੂਕਰੇਨ ਉੱਤੇ ਹਮਲਾ ਕਰਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕੀਵ ਨੇ ਆਪਣੇ ਸੈਨਿਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਜ਼ੈਲੇਂਸਕੀ ਨੇ ਕਿਹਾ ਕਿ ਉਹ ਜ਼ਖਮੀ ਜਾਂ ਲਾਪਤਾ ਸੈਨਿਕਾਂ ਦੀ ਗਿਣਤੀ ਦਾ ਖੁਲਾਸਾ ਨਹੀਂ ਕਰਨਗੇ।

ਜ਼ੈਲੇਂਸਕੀ ਨੇ ਕੀਵ ਵਿੱਚ ‘ਯੂਕਰੇਨ ਈਅਰ 2024’ ਫੋਰਮ ਵਿੱਚ ਕਿਹਾ ਕਿ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਇਕੱਠੇ ਹੋਏ ਝੂਠਿਆਂ ਦਾ ਘੇਰਾ ਕਈ ਤਰ੍ਹਾਂ ਦੇ ਝੂਠ ਫੈਲਾ ਰਿਹਾ ਹੈ। ਉਹ ਕਹਿ ਰਹੇ ਹਨ ਕਿ ਇਸ ਜੰਗ ਵਿੱਚ ਡੇਢ ਲੱਖ ਤੇ ਕਦੇ ਯੂਕਰੇਨ ਦੇ ਤਿੰਨ ਲੱਖ ਫ਼ੌਜੀ ਮਾਰੇ ਗਏ ਹਨ।

ਸਾਡੇ ਲਈ ਹਰ ਜਾਨ ਕੀਮਤੀ ਹੈ ਅਤੇ ਸੈਨਿਕਾਂ ਨੇ ਸਾਡੇ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਫਿਰ ਵੀ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਸ਼ਹੀਦ ਫੌਜੀਆਂ ਦੀ ਗਿਣਤੀ ਲੱਖਾਂ ਵਿੱਚ ਨਹੀਂ ਹੈ। ਇਹ 31 ਹਜ਼ਾਰ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link