12.67C Vancouver
ADS

Aug 20, 2020 1:30 AM -

ਕੈਨੇਡਾ 'ਚ ਕੋਵਿਡ-19 ਦੇ 319 ਮਾਮਲੇ ਹੋਏ ਰਿਪੋਰਟ

Share On
319-covid-19-cases-reported-in-canada
People wait in line at a COVID-19 testing facility in Burnaby, B.C., on Thursday, August 13, 2020. THE CANADIAN PRESS/Darryl Dyck

ਬੁੱਧਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 123,490 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਦੇਸ਼ 'ਚ ਵਾਇਰਸ ਸੰਬੰਧੀ 319 ਮਾਮਲੇ ਸਾਹਮਣੇ ਆਏ ਹਨ। ਕੈਨੇਡਾ 'ਚ ਕੁੱਲ 9,049 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,09,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 68 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,745 ਹੋ ਗਈ ਹੈ। ਬੀ.ਸੀ. ਦੀ ਡਿਪਟੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਰਿਕਾ ਗੁਸਟਾਫਸਨ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 198 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 798 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ 102 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 102 ਮਾਮਲੇ ਦਰਜ ਕੀਤੇ ਗਏ ਹਨ। ਕਈ ਦਿਨ ਤੱਕ ਲਗਾਤਾਰ ਸੂਬੇ ਦੇ ਮਾਮਲੇ 100 ਤੋਂ ਘੱਟ ਰਹੇ ਸਨ, ਪਰ ਕੱਲ ਅਤੇ ਅੱਜ ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ ਕੁਝ ਵਧੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 40,972 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 37,215 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,792 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 965 ਦੇ ਕਰੀਬ ਹੈ।


ਕਿਊਬੈਕ 'ਚ ਦੋ ਵਾਇਰਸ ਪੀੜਤਾਂ ਦੀ ਮੌਤ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 64 ਮਾਮਲੇ ਰਿਪੋਰਟ ਕੀਤੇ ਗਏ ਹਨ। ਇਹ ਲਗਾਤਾਰ ਛੇਵਾਂ ਦਿਨ ਹੈ ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਹੁਣ ਕਿਊਬੈਕ 'ਚ 61,316 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 46 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 64 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,729 ਦੱਸੀ ਗਈ ਹੈ, ਜਿਸ ਦੇ ਵਿੱਚ ਅੱਜ ਦੀਆਂ ਵਾਇਰਸ ਪੀੜਤਾਂ ਦੀਆਂ 2 ਮੌਤਾਂ ਵੀ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,349 ਦੇ ਕਰੀਬ ਹੈ।


ਐਲਬਰਟਾ 'ਚ ਅੱਜ ਵਾਇਰਸ ਸੰਬੰਧੀ 82 ਮਾਮਲੇ

ਐਲਬਰਟਾ ਦੇ ਵਿੱਚ ਕੋਵਿਡ-19 ਦੇ 82 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 12,501 ਹੋ ਗਈ ਹੈ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 227 ਹੋ ਗਈ ਹੈ। ਯਾਦ ਰਹੇ ਕੱਲ ਸੂਬੇ 'ਚ 89 ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,107 ਦੇ ਕਰੀਬ ਹੈ। ਸੂਬੇ ਦੇ 48 ਵਾਇਰਸ ਪੀੜਤ ਹਸਪਤਾਲ 'ਚ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਸਸਕੈਚਵਿਨ ਵਿੱਚ 1,586, ਮੈਨੀਟੋਬਾ 'ਚ 763, ਨਿਊ ਬਰੰਸਵਿਕ 'ਚ 186, ਨੋਵਾ ਸਕੌਸ਼ੀਆ 'ਚ 1,075, ਪੀ.ਈ.ਆਈ. 'ਚ 44, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,049 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,09,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
poilievre-blasts-liberal-government-over-42-000-jobs-lost-in-august
Punjabi

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link