17.59C Vancouver
ADS

Jul 11, 2020 12:36 AM -

ਕੈਨੇਡਾ 'ਚ 321 ਨਵੇਂ ਕੋਵਿਡ-19 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ

Share On
321-covid-19-cases-and-11-new-deaths-reported-in-canada
Specimens to be tested for COVID-19 are seen at LifeLabs after being logged upon receipt at the company's lab, in Surrey, B.C., on Thursday, March 26, 2020. The doctor overseeing Canada's COVID-19 antibody research says we should get the first glimpse of how many Canadians may already have had COVID-19 by the middle of this month. THE CANADIAN PRESS/Darryl Dyck

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 107,125 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੋਵਿਡ-19 ਦੇ 321 ਮਾਮਲੇ ਰਿਪੋਰਟ ਹੋਏ ਹਨ। ਅੱਜ 11 ਲੋਕਾਂ ਦੀ ਜਾਨ ਜਾਣ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਕੈਨੇਡਾ 'ਚ ਕੁੱਲ 8,759 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 25 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 25 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,053 ਹੋ ਗਈ ਹੈ। ਅੰਕੜਿਆਂ ਸੰਬੰਧੀ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 187 ਹੈ। ਯਾਦ ਰਹੇ ਸੂਬੇ 'ਚ 2,679 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ। ਐਕਟਿਵ ਮਾਮਲਿਆਂ ਦੀ ਗਿਣਤੀ 187 ਹੈ।


ਔਂਟੈਰੀਓ 'ਚ ਫਾਰ ਤੋਂ ਪੀੜਤਾਂ ਦੀ ਗਿਣਤੀ ਰਹੀ 200 ਤੋਂ ਘੱਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੱਲ 170 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਮਾਮਲਿਆਂ 'ਚ ਕੁਝ ਗਿਰਾਵਟ ਆਉਣਾ ਰਾਹਤ ਦੀ ਖਬਰ ਹੈ। ਅੱਜ 116 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ 36,464 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 7 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,710 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 32,155 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 3 ਲੋਕਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 100 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਕੱਲ 25 ਜੂਨ ਤੋਂ ਬਾਅਦ, ਸੂਬੇ 'ਚ ਵਾਇਰਸ ਪੀੜਤਾਂ ਦਾ ਸਭ ਤੋਂ ਵੱਡਾ ਅੰਕੜਾ ਸਾਹਮਣੇ ਆਇਆ ਸੀ, ਜਦ 137 ਮਾਮਲੇ ਰਿਪੋਰਟ ਹੋਏ ਸਨ। ਅੱਜ ਮਾਮਲਿਆਂ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ 56,316 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ 100 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 3 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,612 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ।


ਐਲਬਰਟਾ 'ਚ ਫਿਰ ਵਧੀ ਵਾਇਰਸ ਪੀੜਤਾਂ ਦੀ ਗਿਣਤੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 77 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,596 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਵਿੱਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ ਵਿੱਚੋਂ ਇੱਕ ਮਾਮਲੇ ਨੂੰ ਹਟਾਏ ਜਾਣ ਬਾਰੇ ਦੱਸਿਆ ਗਿਆ ਹੈ, ਕਿਉਂਕਿ ਮੌਤ ਦਾ ਕਾਰਨ ਕੋਵਿਡ-19 ਸਾਬਿਤ ਨਹੀਂ ਹੋਇਆ ਹੈ। ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 160 ਹੈ। ਸੂਬੇ ਦੇ 70 ਹੋਰ ਲੋਕ ਰਿਕਵਰ ਕਰ ਚੁੱਕੇ ਹਨ ਅਤੇ ਸੂਬੇ 'ਚ ਕੁੱਲ 7,700 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 600 ਤੋਂ ਵੱਧ ਦੱਸੀ ਜਾ ਰਹੀ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 815, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 166, ਨੋਵਾ ਸਕੌਸ਼ੀਆ 'ਚ 1,066, ਪੀ.ਈ.ਆਈ. 'ਚ 33, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,759 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link