12.28C Vancouver
ADS

Jun 24, 2020 1:38 AM -

ਕੈਨੇਡਾ 'ਚ ਕੋਵਿਡ-19 ਦੇ 326 ਮਾਮਲੇ ਹੋਏ ਰਿਪੋਰਟ, 18 ਲੋਕਾਂ ਦੀ ਗਈ ਜਾਨ

Share On
326-new-covid-19-cases-and-18-deaths-reported-in-canada
People wear face masks as they wait to enter the Museum of Fine Arts in Montreal, Saturday, June 6, 2020, as the COVID-19 pandemic continues in Canada and around the world. A new poll suggests Canadians are increasingly wearing protective face masks as they emerge from months of isolating at home to curb the spread of COVID-19.THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,01,963 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 326 ਮਾਮਲੇ ਰਿਪੋਰਟ ਹੋਏ ਹਨ, ਜਦਕਿ ਅੱਜ 18 ਲੋਕਾਂ ਨੇ ਦਮ ਤੋੜ ਦਿੱਤਾ ਹੈ। ਕੈਨੇਡਾ 'ਚ ਕੁੱਲ 8,454 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਇੱਕ ਹੋਰ ਵਾਇਰਸ ਪੀੜਤ ਦੀ ਗਈ ਜਾਨ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 13 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ। ਇਹ ਮਾਮਲੇ ਸੋਮਵਾਰ ਤੋਂ ਮੰਗਲਵਾਰ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,835 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 170 ਹੈ। ਅੱਜ ਸਿਹਤ ਅਧਿਕਾਰੀਆਂ ਨੇ ਸੂਬੇ 'ਚ ਵਾਇਰਸ ਸੰਬੰਧੀ ਮਾਡਲਿੰਗ ਦੇ ਵੀ ਕੁਝ ਅੰਕੜੇ ਸਾਂਝੇ ਕੀਤੇ ਹਨ।


ਔਂਟੈਰੀਓ 'ਚ ਫਿਰ ਤੋਂ 200 ਤੋਂ ਵੱਧ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 9 ਦਿਨ 'ਚ 8 ਵਾਰ, 200 ਤੋਂ ਘਟ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਫਿਰ ਤੋਂ 200 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ 216 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਸੂਬੇ ਪੀੜਤਾਂ ਦੀ ਗਿਣਤੀ 34,000 ਦੇ ਕਰੀਬ ਪਹੁੰਚ ਚੁੱਕੀ ਹੈ। ਸੂਬੇ 'ਚ 33,853 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 10 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,619 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੀ ਇੱਕ 20 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਵੀ ਵਾਇਰਸ ਕਾਰਨ ਜਾਨ ਚਲੀ ਗਈ ਹੈ। 20 ਸਾਲ ਤੋਂ ਘੱਟ ਉਮਰ ਦੇ ਕਿਸੇ ਪੀੜਤ ਦੀ ਮੌਤ ਦਾ, ਇਹ ਔਂਟੈਰੀਓ ਦਾ ਪਹਿਲਾ ਮਾਮਲਾ ਦੱਸਿਆ ਜਾ ਰਿਹਾ ਹੈ। ਲੜਕੀ ਦਾ ਟੈਸਟ 18 ਜੂਨ ਨੂੰ ਹੋਇਆ ਸੀ, ਅਤੇ 20 ਜੂਨ ਨੂੰ ਉਸ ਦੇ ਟੈਸਟ ਪਾਜ਼ਿਟਿਵ ਆਏ ਸਨ। ਪ੍ਰੀਮਿਅਰ ਡਗ ਫੋਰਡ ਨੇ ਵੀ ਲੜਕੀ ਦੇ ਪਰਿਵਾਰ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਕਿਊਬੈਕ 'ਚ 49 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਇੱਕ ਵਾਰ ਫਿਰ ਤੋਂ, ਵਾਇਰਸ ਪੀੜਤਾਂ ਦਾ ਕਈ ਹਫ਼ਤਿਆਂ ਦਾ ਸਭ ਤੋਂ ਛੋਟਾ ਅੰਕੜਾ ਸਾਹਮਣੇ ਆਇਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,884 ਹੋ ਗਈ ਹੈ। ਕਿਊਬੈਕ 'ਚ 49 ਨਵੇਂ ਮਾਮਲੇ ਰਿਪੋਰਟ ਹੋਏ ਹਨ। ਅੱਜ 7 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਯਾਦ ਰਹੇ ਇਸ ਤੋਂ ਪਹਿਲਾਂ ਬੀਤੇ ਕੱਲਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,424 ਦੱਸੀ ਗਈ ਹੈ। 21 ਮਾਰਚ ਤੋਂ ਬਾਅਦ, ਕੱਲ ਪਹਿਲਾ ਮੌਕਾ ਸੀ, ਜਦ ਸੂਬੇ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਰਿਪੋਰਟ ਨਹੀਂ ਹੋਈ ਸੀ। ਯਾਦ ਰਹੇ ਕੱਲ ਕਿਊਬੈਕ 'ਚ 69 ਨਵੇਂ ਮਾਮਲੇ ਰਿਪੋਰਟ ਹੋਏ ਸਨ।


ਐਲਬਰਟਾ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਐਲਬਰਟਾ ਦੇ ਵਿੱਚ ਕੋਵਿਡ-19 ਦੇ 45 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,781 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 153 ਹੈ। ਸੂਬੇ ਦੇ 55 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ, ਟਾਈਲਰ ਸ਼ੈਂਡਰੋ ਨੇ ਅੱਜ ਕਿਹਾ ਕਿ, ਸੂਬੇ 'ਚ ਪਬੰਦੀਆਂ ਨੂੰ ਹਟਾਏ ਜਾਣਾ ਕਿਆਸਾਂ 'ਤੇ ਨਿਰਭਰ ਨਹੀਂ ਹੋ ਸਕਦਾ, ਅਤੇ ਉਨ੍ਹਾਂ ਕਿਹਾ ਕਿ ਇਸ ਦੇ ਵਿੱਚ ਸਿਰੌਲੋਜੀ ਟੈਸਟਿੰਗ ਅਸਰਦਾਰ ਹੋ ਸਕਦੀ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 753, ਮੈਨੀਟੋਬਾ 'ਚ 314, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,454 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link