20.31C Vancouver
ADS

Jul 15, 2020 1:35 AM -

ਕੈਨੇਡਾ 'ਚ ਕੋਰੋਨਾਵਾਇਰਸ ਦੇ 331 ਮਾਮਲੇ ਹੋਏ ਰਿਪੋਰਟ, ਐਲਬਰਟਾ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਵਾਧਾ ਜਾਰੀ

Share On
331-cases-reported-in-canada-alberta-showing-consistency-in-increasing-number-of-covid-19-cases
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 108,486 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਵਾਇਰਸ ਸੰਬੰਧੀ 331 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,798 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 72,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 13 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 13 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,128 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ। ਬੀ.ਸੀ. 'ਚ 209 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਹੁਣ ਤੱਕ ਵਾਇਰਸ ਲਈ ਪਾਜ਼ਿਟਿਵ ਪਾਏ ਗਏ 2,730 ਮਾਮਲੇ ਸੁਲਝ ਜਾਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।


ਔਂਟੈਰੀਓ 'ਚ ਇੱਕ ਵਾਇਰਸ ਪੀੜਤ ਦੀ ਮੌਤ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਅੱਜ 111 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੀਤੇ ਕੱਲ 116 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ 36,950 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ ਅੱਜ ਸੂਬੇ 'ਚ ਇੱਕ ਹੋਰ ਵਾਇਰਸ ਸੰਬੰਧੀ ਮੌਤ ਦਰਜ ਕੀਤੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,723 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 32,785 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ ਵਾਇਰਸ ਪੀੜਤਾਂ ਦੀ ਗਿਣਤੀ 100 ਦੇ ਕਰੀਬ ਟਿਕੀ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 109 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 6 ਦਿਨ ਤੋਂ ਸੂਬੇ 'ਚ ਵਾਇਰਸ ਪੀੜਤਾਂ ਦਾ ਅੰਕੜਾ 100 ਦੇ ਆਸਪਾਸ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ 56,730 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ 109 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 5 ਵਾਇਰਸ ਪੀੜਤਾਂ ਦੀ ਜਾਨ ਜਾਣ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,633 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ। ਯਾਦ ਰਹੇ ਕੱਲ ਕਿਊਬੈਕ ਦੇ ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਐਲਾਨ ਕੀਤਾ ਸੀ ਕਿ, ਸੂਬੇ ਦੇ ਸਾਰੇ ਇੰਡੋਰ ਪਬਲਿਕ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ।


ਐਲਬਰਟਾ 'ਚ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧਾ ਜਾਰੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 86 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,912 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 230 ਮਾਮਲੇ ਸਾਹਮਣੇ ਆਏ ਸਨ, ਹਾਲਾਂਕਿ ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਦੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦੇ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 161 ਹੋ ਗਈ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਯਾਦ ਰਹੇ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਹਿੰਸ਼ਾ ਨੇ ਕੱਲ ਹੀ ਕਿਹਾ ਸੀ ਕਿ, ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਸੀ ਕਿ ਸ਼ਰੀਰਕ ਦੂਰੀ ਬਣਾ ਕੇ ਰੱਖਣ ਜਿਹੀਆਂ ਜ਼ਿੰਮੇਵਾਰੀਆਂ 'ਤੇ ਹਰ ਕਿਸੇ ਨੂੰ ਪੂਰਾ ਉਤਰਨ ਦੀ ਲੋੜ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 8,912, ਸਸਕੈਚਵਿਨ ਵਿੱਚ 876, ਮੈਨੀਟੋਬਾ 'ਚ 330, ਨਿਊ ਬਰੰਸਵਿਕ 'ਚ 167, ਨੋਵਾ ਸਕੌਸ਼ੀਆ 'ਚ 1,066, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,798 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 72,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link