Nov 5, 2020 1:53 AM -

ਬੀ.ਸੀ. 'ਚ 5ਵੀਂ ਵਾਰ ਕੋਰੋਨਾ ਵਾਇਰਸ ਦੇ 300 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ।
ਬੀ.ਸੀ. 'ਚ 335 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 16,135 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 273 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 3,000 ਦਾ ਅੰਕੜਾ ਪਾਰ ਕਰਦਿਆਂ, 3,120 ਤੱਕ ਪਹੁੰਚ ਗਏ ਹਨ।
ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 92 ਤੱਕ ਪਹੁੰਚ ਗਈ ਹੈ, ਤੇ ਇਸ 'ਚ 25 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।




