12.61C Vancouver
ADS

Jun 19, 2020 1:11 AM -

ਅੱਜ ਕੈਨੇਡਾ 'ਚ 367 ਕੋਵਿਡ-19 ਮਾਮਲੇ ਤੇ 46 ਮੌਤਾਂ ਹੋਈਆਂ ਰਿਪੋਰਟ

Share On
367-covid-19-cases-and-46-deaths-reported-in-canada
A client shops through a plexiglass shield at Montreal's Jean Talon Market, on Tuesday, June 16, 2020. THE CANADIAN PRESS/Paul Chiasson

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਇੱਕ ਲੱਖ ਦੇ ਪਾਰ ਪਹੁੰਚ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,00,220 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 367 ਮਾਮਲੇ ਰਿਪੋਰਟ ਹੋਏ ਹਨ। ਨੇਡਾ 'ਚ ਕੁੱਲ 8,300 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਅੱਜ ਕੈਨੇਡਾ 'ਚ 46 ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਕੈਨੇਡਾ ਦੇ 62,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਛੇਵੇਂ ਦਿਨ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 8 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਸੂਬੇ 'ਚ ਲਗਾਤਾਰ ਛੇ ਦਿਨ ਤੱਕ ਕਿਸੇ ਵਾਇਰਸ ਪੀੜਤ ਨੇ ਜਾਨ ਨਹੀਂ ਗਵਾਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,783 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 168 ਹੈ। ਐਡਰੀਅਨ ਡਿਕਸ ਨੇ ਕਿਹਾ ਕਿ ਸੂਬੇ ਦੇ 501 ਲੌਂਗ ਟਰਮ ਕੇਅਰ ਹੋਮਜ਼ 'ਚ ਹੁਣ ਸਟਾਫ ਇੱਕੋ ਜਗ੍ਹਾ 'ਤੇ ਹੀ ਕੰਮ ਕਰ ਰਿਹਾ ਹੈ ਅਤੇ ਸਾਈਟਸ 'ਚ ਤਬਦੀਲੀ ਨਹੀਂ ਕੀਤੀ ਜਾ ਰਹੀ।


ਔਂਟੈਰੀਓ 'ਚ ਕਈ ਹਫ਼ਤਿਆਂ 'ਚ ਵਾਇਰਸ ਪੀੜਤਾਂ ਦੀ ਸਭ ਤੋਂ ਛੋਟੀ ਗਿਣਤੀ ਹੋਈ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 28 ਮਾਰਚ ਤੋਂ ਹੁਣ ਤੱਕ ਦੇ ਸਭ ਤੋਂ ਛੋਟੇ ਵਾਧੇ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਬੇ 'ਚ 32,917 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ 173 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਰਾਹਤ ਦੀ ਖਬਰ ਇਹ ਹੈ ਕਿ ਸੂਬੇ 'ਚ ਕਈ ਦਿਨ ਤੋਂ ਲਗਾਤਾਰ, ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 200 ਤੋਂ ਘੱਟ ਰਿਪੋਰਟ ਹੋ ਰਹੀ ਹੈ। ਇਸ ਤੋਂ ਅਲਾਵਾ ਸੂਬੇ 'ਚ 3 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,553 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 2,360 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।


ਕਿਊਬੈਕ 'ਚ 42 ਵਾਇਰਸ ਸੰਬੰਧੀ ਮੌਤਾਂ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਲਗਾਤਾਰ ਪੰਜਵੇਂ ਦਿਨ, 150 ਤੋਂ ਘੱਟ ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,383 ਹੋ ਗਈ ਹੈ। ਕਿਊਬੈਕ 'ਚ 120 ਨਵੇਂ ਮਾਮਲੇ ਰਿਪੋਰਟ ਹੋਏ ਹਨ। ਕਿਊਬੈਕ 'ਚ 42 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,340 ਹੋ ਗਈ ਹੈ।


ਐਲਬਰਟਾ 'ਚ 49 ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 49 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,579 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 152 ਹੈ। ਸੂਬੇ ਦੇ 45 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 708, ਮੈਨੀਟੋਬਾ 'ਚ 308, ਨਿਊ ਬਰੰਸਵਿਕ 'ਚ 164, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,300 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 62,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link