18.78C Vancouver
ADS

Jul 10, 2020 1:37 AM -

ਕੈਨੇਡਾ 'ਚ ਕੋਵਿਡ-19 ਦੇ 371 ਮਾਮਲੇ ਹੋਏ ਰਿਪੋਰਟ, 12 ਲੋਕਾਂ ਦੀ ਮੌਤ

Share On
371-covid-19-cases-and-12-deaths-reported-in-canada
A man wears a face mask as he sits on a bench in Montreal, Saturday, June 27, 2020, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 106,805 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 367 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,749 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਵਾਇਰਸ ਸੰਬੰਧੀ 20 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 20 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,028 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 186 ਹੈ। ਸੂਬੇ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਪੀੜਤਾਂ ਦੀ ਗਿਣਤੀ 2,667 ਹੋ ਗਈ ਹੈ। ਐਕਟਿਵ ਮਾਮਲਿਆਂ ਦੀ ਗਿਣਤੀ 175 ਦੱਸੀ ਗਈ ਹੈ।


ਔਂਟੈਰੀਓ 'ਚ ਕੋਵਿਡ-19 ਮਾਮਲਿਆਂ 'ਚ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ 2 ਦਿਨ ਤੱਕ ਪੀੜਤਾਂ ਦੀ ਗਿਣਤੀ 112 ਅਤੇ 118 ਰਿਪੋਰਟ ਹੋਣ ਤੋਂ ਬਾਅਦ, ਅੱਜ ਵਾਧਾ ਦਰਜ ਕੀਤਾ ਗਿਆ, ਅਤੇ ਪੀੜਤਾਂ ਦੀ ਗਿਣਤੀ 170 ਦੱਸੀ ਗਈ ਹੈ। ਸੂਬੇ 'ਚ 36,348 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 3 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,703 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 31,977 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 2 ਹਫ਼ਤਿਆਂ 'ਚ ਸਭ ਤੋਂ ਵੱਧ ਮਾਮਲੇ ਹੋਏ ਉਜਾਗਰ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 137 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਇਹ 25 ਜੂਨ ਤੋਂ ਬਾਅਦ, ਸੂਬੇ 'ਚ ਸਾਹਮਣੇ ਆਇਆ ਵਾਇਰਸ ਪੀੜਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ ਕੱਲ ਹੀ 56,000 ਦੇ ਪਾਰ ਪਹੁੰਚ ਗਈ ਹੈ। ਸੂਬੇ ਦੇ 56,216 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ 137 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 6 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,609 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ।


ਐਲਬਰਟਾ 'ਚ 3 ਵਾਇਰਸ ਪੀੜਤਾਂ ਨੇ ਤੋੜਿਆ ਦਮ

ਐਲਬਰਟਾ ਦੇ ਵਿੱਚ ਕੋਵਿਡ-19 ਦੇ 37 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,519 ਤੱਕ ਪਹੁੰਚ ਗਈ ਹੈ। ਹਾਲਾਂਕਿ 3 ਹੋਰ ਵਾਇਰਸ ਪੀੜਤਾਂ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 161 ਹੈ। ਸੂਬੇ ਦੇ 28 ਹੋਰ ਲੋਕ ਰਿਕਵਰ ਕਰ ਚੁੱਕੇ ਹਨ ਅਤੇ ਸੂਬੇ 'ਚ ਕੁੱਲ 7,700 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 600 ਦੇ ਕਰੀਬ ਦੱਸੀ ਜਾ ਰਹੀ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 813, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 166, ਨੋਵਾ ਸਕੌਸ਼ੀਆ 'ਚ 1,066, ਪੀ.ਈ.ਆਈ. 'ਚ 33, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,749 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 70,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link