15.52C Vancouver
ADS

Aug 7, 2020 1:51 AM -

ਕੈਨੇਡਾ 'ਚ ਕੋਵਿਡ-19 ਦੇ 374 ਮਾਮਲੇ ਹੋਏ ਰਿਪੋਰਟ, ਐਲਬਰਟਾ ਤੇ ਔਂਟੈਰੀਓ ਵਾਇਰਸ ਸੰਬੰਧੀ ਮਾਮਲਿਆਂ 'ਚ ਗਿਰਾਵਟ

Share On
374-covid-19-cases-reported-in-canada-drop-in-cases-in-alberta-and-ontario
A man wears a face mask as he walks along a pedestrianised zone of Crescent Street in Montreal, Saturday, July 25, 2020, as the COVID-19 pandemic continues in Canada and around the world. THE CANADIAN PRESS/Graham Hughes

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,18,561 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 374 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,966 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,03,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਦੂਜੇ ਦਿਨ 47 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਦੇ 47 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,881 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ। ਬੀ.ਸੀ. 'ਚ 371 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ ਲਗਾਤਾਰ ਚੌਥੇ ਦਿਨ 100 ਤੋਂ ਘੱਟ ਮਾਮਲੇ ਹੋਏ ਉਜਾਗਰ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਹੁਣ ਲਗਾਤਾਰ 4 ਦਿਨ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ। ਅੱਜ ਸੂਬੇ 'ਚ 95 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਇਸ ਹਫ਼ਤੇ ਸੋਮਵਾਰ ਤੋਂ ਵੀਰਵਾਰ ਤੱਕ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਕੁਝ ਘਟੀ ਹੈ। ਕੱਲ ਔਂਟੈਰੀਓ 'ਚ 86 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,809 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ ਇੱਕ ਹੋਰ ਵਾਇਰਸ ਪੀੜਤ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ ਔਂਟੈਰੀਓ ਦੇ 2,783 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,200 ਦੇ ਕਰੀਬ ਹੈ।


ਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 133 ਮਾਮਲੇ ਰਿਪੋਰਟ ਕੀਤੇ ਗਏ ਹਨ। ਹੁਣ ਕਰੀਬ 3 ਹਫ਼ਤੇ ਤੋਂ ਕਿਊਬੈਕ 'ਚ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 60,133 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 155 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 133 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,687 ਦੱਸੀ ਗਈ ਹੈ, ਹਾਲਾਂਕਿ ਚੰਗੀ ਖਬਰ ਹੈ ਕਿ, ਅੱਜ ਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 3,500 ਦੇ ਕਰੀਬ ਹੈ।


ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਕੁਝ ਗਿਰਾਵਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 56 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,296 ਹੋ ਗਈ ਹੈ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 205 ਹੋ ਗਈ ਹੈ। ਐਲਬਰਟਾ 'ਚ ਹੁਣ ਤੱਕ 7 ਲੱਖ ਤੋਂ ਵਧੇਰੇ ਟੈਸਟ ਕੀਤੇ ਜਾ ਚੁੱਕੇ ਹਨ। ਸੂਬੇ ਦੇ 76 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 19 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਜਾਪਦਾ ਹੈ ਕਿ, ਸੂਬੇ ਦੇ ਲੋਕ ਹੁਣ ਸਿਹਤ ਸੁਰੱਖਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ, ਅਤੇ ਇਸੇ ਕਾਰਨ ਮਾਮਲਿਆਂ 'ਚ ਕੁਝ ਗਿਰਾਵਟ ਆਈ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਅਜੇ ਖ਼ਤਰਾ ਟਲਿਆ ਨਹੀਂ ਹੈ ਅਤੇ ਅੱਗੇ ਵੀ ਸਹੀ ਫ਼ੈਸਲੇ ਲੈਣ ਦੀ ਲੋੜ ਹੋਵੇਗੀ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 11,296, ਸਸਕੈਚਵਿਨ ਵਿੱਚ 1,387, ਮੈਨੀਟੋਬਾ 'ਚ 474, ਨਿਊ ਬਰੰਸਵਿਕ 'ਚ 176, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,966 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,03,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link