11.8C Vancouver
ADS

Jun 26, 2020 12:37 AM -

ਕੈਨੇਡਾ 'ਚ ਕੋਵਿਡ-19 ਦੇ 380 ਮਾਮਲੇ ਤੇ 20 ਮੌਤਾਂ ਹੋਈਆਂ ਰਿਪੋਰਟ

Share On
380-covid-19-cases-and-20-more-deaths-reported-in-canada
A client shops through a plexiglass shield at Montreal's Jean Talon Market, on Tuesday, June 16, 2020. THE CANADIAN PRESS/Paul Chiasson

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,02,622 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 380 ਮਾਮਲੇ ਰਿਪੋਰਟ ਹੋਏ ਹਨ, ਜਦਕਿ ਅੱਜ 20 ਲੋਕਾਂ ਨੇ ਦਮ ਤੋੜ ਦਿੱਤਾ ਹੈ। ਕੈਨੇਡਾ 'ਚ ਕੁੱਲ 8,504 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 65,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 20 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 20 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੋ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,869 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 173 ਹੈ।


ਔਂਟੈਰੀਓ 'ਚ 10 ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 12 ਦਿਨ 'ਚ ਦਸਵੀਂ ਵਾਰ, 200 ਤੋਂ ਘਟ ਮਾਮਲੇ ਰਿਪੋਰਟ ਹੋਏ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ ਅੱਜ 189 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਸੂਬੇ ਵਿੱਚ ਪੀੜਤਾਂ ਦੀ ਗਿਣਤੀ ਕੱਲ ਹੀ 34,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 34,205 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 10 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,641 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ 'ਚ 192 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 2,036 ਹੈ। ਔਂਟੈਰੀਓ ਦੇ ਕੁਲ 29,528 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ ਵਾਇਰਸ ਸੰਬੰਧੀ ਮਾਮਲਿਆਂ 'ਚ ਫਿਰ ਤੋਂ ਵਾਧਾ

ਕਿਊਬੈਕ 'ਚ ਲਗਾਤਾਰ ਦੋ ਦਿਨ ਤਕ 49 ਅਤੇ 53 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਪੀੜਤਾਂ ਦੀ ਵੱਡੀ ਗਿਣਤੀ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,079 ਹੋ ਗਈ ਹੈ। ਕਿਊਬੈਕ 'ਚ 142 ਨਵੇਂ ਮਾਮਲੇ ਰਿਪੋਰਟ ਹੋਏ ਹਨ। ਅੱਜ 7 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਯਾਦ ਰਹੇ ਇਸ ਤੋਂ ਪਹਿਲਾਂ ਬੀਤੇ ਕੱਲ ਕਿਊਬੈਕ 'ਚ 17 ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,448 ਦੱਸੀ ਗਈ ਹੈ। ਯਾਦ ਰਹੇ ਕੱਲ ਕਿਊਬੈਕ 'ਚ 53 ਨਵੇਂ ਮਾਮਲੇ ਰਿਪੋਰਟ ਹੋਏ ਸਨ।


ਐਲਬਰਟਾ 'ਚ ਮੈਡਿਕਲ ਫਾਰਮੇਸੀਆਂ 'ਤੇ ਟੈਸਟ ਸ਼ੁਰੂ ਕਰਨ ਦੀ ਜਾਣਕਾਰੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 26 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,851 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 154 ਹੈ। ਸੂਬੇ ਦੇ 57 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ, ਟਾਈਲਰ ਸ਼ੈਂਡਰੋ ਨੇ ਅੱਜ ਕਿਹਾ ਕਿ, ਸੂਬੇ 'ਚ ਆਮ ਮੈਡਿਕਲ ਫਾਰਮੇਸੀਆਂ 'ਤੇ ਵੀ ਹੁਣ ਕੋਵਿਡ-19 ਦੇ ਟੈਸਟ ਕਰਵਾਉਣ ਦੁ ਸੁਵਿਧਾ ਉਪਲੱਬਧ ਹੋਵੇਗੀ, ਜਿਸ ਦੇ ਨਾਲ ਲੋਕਾਂ ਲਈ ਟੈਸਟ ਕਰਵਾਉਣਾ ਅਤੇ ਵਾਇਰਸ ਸੰਬੰਧੀ ਜਾਂਚ ਕਰਵਾਉਣਾ ਹੋਰ ਵੀ ਆਸਾਨ ਹੋ ਜਾਵੇਗਾ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 759, ਮੈਨੀਟੋਬਾ 'ਚ 316, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,504 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 65,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link