15.18C Vancouver
ADS

Aug 11, 2020 1:46 AM -

ਕੈਨੇਡਾ 'ਚ ਕੋਵਿਡ-19 ਦੇ 385 ਮਾਮਲੇ ਹੋਏ ਰਿਪੋਰਟ

Share On
385-covid-19-cases-reported-in-canada
People sit in outdoor booths, built on top of street parking spots outside a restaurant as people walk on a road closed to car traffic in the Byward Market in Ottawa, on Sunday, July 12, 2020. THE CANADIAN PRESS/Justin Tang

ਸੋਮਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,20,132 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 385 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,987 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,06,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 3 ਦਿਨਾਂ 'ਚ 131 ਮਾਮਲੇ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 131 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਅੰਕੜਾ ਬੀਤੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦਾ ਹੈ, ਜਿਸ ਦੇ ਵਿੱਚ ਸ਼ੁੱਕਰਵਾਰ ਦੇ 50 ਮਾਮਲੇ, ਸ਼ਨੀਵਾਰ ਦੇ 37 ਮਾਮਲੇ, ਅਤੇ ਐਤਵਾਰ ਦੇ 44 ਮਾਮਲੇ ਸ਼ਾਮਿਲ ਹਨ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,065 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ।


ਔਂਟੈਰੀਓ 'ਚ ਇੱਕ ਹਫ਼ਤੇ ਬਾਅਦ ਵਾਇਰਸ ਪੀੜਤਾਂ ਦੀ ਗਿਣਤੀ 100 ਤੋਂ ਪਾਰ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ ਇੱਕ ਹਫ਼ਤੇ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਵਾਇਰਸ ਪੀੜਤਾਂ ਦੀ ਗਿਣਤੀ 100 ਤੋਂ ਪਾਰ ਹੋ ਗਈ। ਅੱਜ ਸੂਬੇ 'ਚ 115 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਪਿਛਲੇ ਹਫ਼ਤੇ ਸੋਮਵਾਰ ਤੋਂ ਐਤਵਾਰ ਤੱਕ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਕੁਝ ਘਟੀ ਸੀ। ਸ਼ਨੀਵਾਰ ਨੂੰ ਔਂਟੈਰੀਓ 'ਚ 70 ਮਾਮਲੇ, ਅਤੇ ਐਤਵਾਰ ਨੂੰ 79 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 40,161 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 102 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,786 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,000 ਦੇ ਕਰੀਬ ਹੈ।


ਕਿਊਬੈਕ 'ਚ 156 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 156 ਮਾਮਲੇ ਰਿਪੋਰਟ ਕੀਤੇ ਗਏ ਹਨ। ਬੀਤੇ ਦੋ ਦਿਨ ਦੇ ਮੁਕਾਬਲੇ ਅੱਜ ਮਾਮਲਿਆਂ 'ਚ ਕੁਝ ਵਾਧਾ ਦਰਜ ਕੀਤਾ ਗਿਆ ਹੈ। ਹੁਣ ਕਿਊਬੈਕ 'ਚ 60,627 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 104 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 156 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,696 ਦੱਸੀ ਗਈ ਹੈ, ਹਾਲਾਂਕਿ ਦੁੱਖ ਦੀ ਖਬਰ ਹੈ ਕਿ, ਅੱਜ ਕਿਊਬੈਕ 'ਚ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਹਮਣੇ ਆਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,900 ਦੇ ਕਰੀਬ ਹੈ।


ਐਲਬਰਟਾ 'ਚ 5 ਵਾਇਰਸ ਪੀੜਤਾਂ ਦੀ ਮੌਤ

ਐਲਬਰਟਾ ਦੇ ਵਿੱਚ ਕੋਵਿਡ-19 ਦੇ 257 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,687 ਹੋ ਗਈ ਹੈ। ਐਲਬਰਟਾ 'ਚ 5 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 213 ਹੋ ਗਈ ਹੈ। ਹਾਲਾਂਕਿ ਇਹ ਅੰਕੜੇ 72 ਘੰਟੇ ਦਾ, ਯਾਨੀ ਕਿ ਬੀਤੇ 3 ਦਿਨਾਂ ਦਾ ਅੰਕੜਾ ਦਰਸ਼ਾਉਂਦੇ ਹਨ। ਐਲਬਰਟਾ 'ਚ ਸ਼ੁੱਕਰਵਾਰ ਨੂੰ 101, ਸ਼ਨੀਵਾਰ ਨੂੰ 108, ਅਤੇ ਐਤਵਾਰ ਨੂੰ 48 ਮਾਮਲੇ ਰਿਪੋਰਟ ਕੀਤੇ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,090 ਦੇ ਕਰੀਬ ਹੈ। ਐਲਬਰਟਾ 'ਚ 66 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 14 ਨੂੰ ਆਈ.ਸੀ.ਯੂ.'ਚ ਰੱਖਿਆ ਗਿਆ ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਸੂਬੇ 'ਚ ਪਿਛਲੇ ਹਫ਼ਤੇ ਕੁਝ ਦਿਨ ਮਾਮਲੇ ਘਟਣ ਤੋਂ ਬਾਅਦ, ਲਗਾਤਾਰ 3 ਦਿਨ ਤੱਕ 100 ਤੋਂ ਵੱਧ ਮਾਮਲੇ ਰਿਪੋਰਟ ਹੋਏ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ, ਅਜੇ ਵਾਇਰਸ ਦਾ ਖ਼ਤਰਾ ਟਲਿਆ ਨਹੀਂ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,450, ਮੈਨੀਟੋਬਾ 'ਚ 558, ਨਿਊ ਬਰੰਸਵਿਕ 'ਚ 176, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,987 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,06,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link