12.94C Vancouver
ADS

Jul 31, 2020 12:32 AM -

ਕੈਨੇਡਾ 'ਚ ਕੋਵਿਡ-19 ਦੇ 392 ਮਾਮਲੇ ਹੋਏ ਰਿਪੋਰਟ, ਔਂਟੈਰੀਓ, ਕਿਊਬੈਕ ਤੇ ਬੀ.ਸੀ. ਦੇ ਮਾਮਲਿਆਂ 'ਚ ਕੁਝ ਗਿਰਾਵਟ

Share On
392-covid-19-cases-reported-in-canada-drop-in-cases-in-ontario-quebec-and-b-c
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,15,799 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 329 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,929 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 29 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਚੰਗੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,591 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 194 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 242 ਦੱਸੀ ਗਈ ਹੈ।


ਔਂਟੈਰੀਓ 'ਚ ਲਗਾਤਾਰ ਦੂਜੇ ਦਿਨ 100 ਤੋਂ ਘੱਟ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 89 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਦੂਜੇ ਦਿਨ ਸੂਬੇ 'ਚ 100 ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਬੁੱਧਵਾਰ ਅਤੇ ਵੀਰਵਾਰ ਨੂੰ ਸਾਹਮਣੇ ਆਏ ਵਾਇਰਸ ਪੀੜਤਾਂ ਦੇ ਅੰਕੜੇ, ਰਾਹਤ ਭਰੇ ਜਾਪਦੇ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,075 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਕੱਲ ਸੂਬੇ 'ਚ 76 ਮਾਮਲੇ ਰਿਪੋਰਟ ਹੋਏ ਸਨ ਜੋ ਕਿ ਹੁਣ ਤੱਕ ਦਾ ਸਭ ਤੋਂ ਛੋਟਾ ਅੰਕੜਾ ਸੀ। ਹਾਲਾਂਕਿ ਦੁੱਖ ਦੀ ਖਬਰ ਸੀ ਕਿ ਸੂਬੇ ਦੇ 3 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ ਔਂਟੈਰੀਓ ਦੇ 2,772 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ।


ਕਿਊਬੈਕ 'ਚ 3 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 122 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 20 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 59,131 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 176 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 122 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,673 ਦੱਸੀ ਗਈ ਹੈ, ਜਿਸ ਵਿੱਚ ਅੱਜ ਦਰਜ ਕੀਤੀਆਂ ਗਈਆਂ 3 ਮੌਤਾਂ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 2,500 ਦੇ ਕਰੀਬ ਹੈ।


ਐਲਬਰਟਾ 'ਚ ਫਿਰ ਤੋਂ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 113 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 10,716 ਹੋ ਗਈ ਹੈ। ਐਲਬਰਟਾ 'ਚ 3 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 193 ਹੋ ਗਈ ਹੈ। ਕੱਲ ਐਲਬਰਟਾ 'ਚ 133 ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਦਾ ਅੰਕੜਾ ਕੁਝ ਗਿਰਾਵਟ ਦਰਸ਼ਾਉਂਦਾ ਹੈ। ਹਾਲਾਂਕਿ ਸੂਬੇ 'ਚ ਲਗਾਤਾਰ 100 ਤੋਂ ਵੱਧ ਮਾਮਲੇ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,500 ਦੇ ਕਰੀਬ ਹੈ। ਸੂਬੇ ਦੇ 91 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 18 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਸੂਬੇ 'ਚ ਟੈਸਟਿੰਗ ਪ੍ਰੀਕਿਰਿਆ 'ਚ ਵੀ ਵਾਧਾ ਕੀਤਾ ਗਿਆ ਹੈ, ਅਤੇ ਹੁਣ ਕਮਿਊਨਿਟੀ ਫਾਰਮੇਸੀਆਂ 'ਚ ਵੀ ਟੈਸਟ ਕਰਵਾਏ ਜਾ ਸਕਦੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,306 ਮਾਮਲੇ ਰਿਪੋਰਟ ਹੋ ਚੁੱਕੇ ਹਨ, ਜਿਸ ਵਿੱਚ ਅੱਜ ਸਾਂਝੇ ਕੀਤੇ ਗਏ ਵਾਇਰਸ ਪੀੜਤਾਂ ਦੇ 38 ਮਾਮਲੇ ਵੀ ਸ਼ਾਮਿਲ ਹਨ। ਇਸ ਤੋਂ ਅਲਾਵਾ ਮੈਨੀਟੋਬਾ 'ਚ 409, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,929 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link