15.52C Vancouver
ADS

Aug 6, 2020 1:40 AM -

ਕੈਨੇਡਾ 'ਚ ਅੱਜ ਕੋਵਿਡ-19 ਦੇ 395 ਮਾਮਲੇ, ਜਾਣੋ ਸਾਰੇ ਸੂਬਿਆਂ ਦਾ ਹਾਲ

Share On
395-covid-19-cases-reported-in-canada
People sit and lie in the sun at Kitsilano Beach Park in Vancouver, on Saturday, May 9, 2020. As bars, restaurants and house parties continue to play significant roles in spreading COVID-19, some infectious disease experts in Canada think it's time to offer a safer alternative to drinking in public. THE CANADIAN PRESS/Darryl Dyck

ਬੁੱਧਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,18,140 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਕੋਵਿਡ-19 ਦੇ 395 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,962 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 47 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 47 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,834 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ। ਬੀ.ਸੀ. 'ਚ 351 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ ਲਗਾਤਾਰ ਤੀਜੇ ਦਿਨ 100 ਤੋਂ ਘੱਟ ਮਾਮਲੇ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 3 ਦਿਨ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ। ਅੱਜ ਸੂਬੇ 'ਚ 86 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਇਸ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਕੁਝ ਘਟੀ ਹੈ। ਕੱਲ ਔਂਟੈਰੀਓ 'ਚ 91 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,714 ਤੱਕ ਪਹੁੰਚ ਗਈ ਹੈ। ਹਾਲਾਂਕਿ ਚੰਗੀ ਖਬਰ ਸੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ ਹੈ। ਹੁਣ ਤੱਕ ਔਂਟੈਰੀਓ ਦੇ 2,782 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,200 ਦੇ ਕਰੀਬ ਹੈ।


ਕਿਊਬੈਕ 'ਚ 2 ਵਾਇਰਸ ਪੀੜਤਾਂ ਦੀ ਮੌਤ

ਕਿਊਬੈਕ 'ਚ ਲਗਾਤਾਰ ਅੱਜ ਕੋਰੋਨਾ ਵਾਇਰਸ ਦੇ 155 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 3 ਹਫ਼ਤੇ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 60,000 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 123 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 155 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,687 ਦੱਸੀ ਗਈ ਹੈ, ਜਿਸ ਵਿੱਚ ਅੱਜ ਦਰਜ ਕੀਤੀਆਂ ਗਈਆਂ 2 ਮੌਤਾਂ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 3,400 ਦੇ ਕਰੀਬ ਹੈ।


ਐਲਬਰਟਾ 'ਚ 2 ਵਾਇਰਸ ਪੀੜਤਾਂ ਨੇ ਤੋੜਿਆ ਦਮ

ਐਲਬਰਟਾ ਦੇ ਵਿੱਚ ਕੋਵਿਡ-19 ਦੇ 94 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,240 ਹੋ ਗਈ ਹੈ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 202 ਹੋ ਗਈ ਹੈ। ਕੱਲ ਸੂਬੇ 'ਚ ਕੁਲ 303 ਮਾਮਲੇ ਰਿਪੋਰਟ ਹੋਏ ਸਨ, ਜੋ ਕਿ 96 ਘੰਟੇ ਦਾ, ਯਾਨੀ ਕਿ 4 ਦਿਨਾਂ ਦਾ ਅੰਕੜਾ ਦਰਸ਼ਾਉਂਦੇ ਸਨ। ਸੂਬੇ ਦੇ 137 ਹੋਰ ਮਾਮਲੇ ਸੁਲਝ ਗਏ ਵੀ ਦੱਸੇ ਗਏ ਹਨ। ਸੂਬੇ ਦੇ 75 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 20 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਕੈਚਵਿਨ ਵਿੱਚ 1,376, ਮੈਨੀਟੋਬਾ 'ਚ 444, ਨਿਊ ਬਰੰਸਵਿਕ 'ਚ 174, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,962 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link